ਗੁਰਦਾਸਪੁਰ: ਸੁਰੱਖਿਆ ਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਸਖ਼ਤੀ, SSP ਆਦਿਤਿਆ ਵੱਲੋਂ ਜਨਤਾ ਨੂੰ ਸਹਿਯੋਗ ਦੇਣ ਦੀ ਅਪੀਲ
Monday, Apr 06, 2026 - 03:57 PM (IST)
ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਗੁਰਦਾਸਪੁਰ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਸਬੰਧੀ ਜਹਾਜ਼ ਚੌਂਕ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ, ਜਾਣੋ ਕੀ ਰਹੀ ਵਜ੍ਹਾ
ਗੁਰਦਾਸਪੁਰ ਜ਼ਿਲ੍ਹੇ ਵਿੱਚ 30 ਨਵੀਆਂ ਗੱਡੀਆਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦਾ ਮੁੱਖ ਮਕਸਦ ਘੱਟ ਤੋਂ ਘੱਟ ਸਮੇਂ ਵਿੱਚ ਐਮਰਜੈਂਸੀ ਕਾਲ (112) ’ਤੇ ਰਿਸਪਾਂਸ ਦੇਣਾ ਹੈ। ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਨਸ਼ਾ ਛੁਡਾਊ ਮੁਹਿੰਮਾਂ ਵਿੱਚ ਵੀ ਪੁਲਸ ਸਰਗਰਮ ਭੂਮਿਕਾ ਨਿਭਾ ਰਹੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਖਾਸਕਰ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਅਤੇ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਨੂੰ ਜ਼ਿਲ੍ਹੇ ਵਿੱਚ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਵਾਹਨ ਜ਼ਬਤ ਕੀਤੇ ਜਾਣਗੇ। ਐੱਸ.ਐੱਸ.ਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ 112 ਨੰਬਰ ’ਤੇ ਸੂਚਿਤ ਕਰਨ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਗੁੰਮਰਾਹ ਕਰਨ ਵਾਲੀ ਬਿਆਨਾਬਾਜ਼ੀ ਕਰ ਰਹੇ ਹਨ। ਇਸ ਤਰ੍ਹਾਂ ਦੀ ਬਿਆਨਾਬਾਜ਼ੀ ਪੁਲਸ ਨੂੰ ਗੁੰਮਰਾਹ ਕਰਨ ਅਤੇ ਪੁਲਸ ਦਾ ਮਨੋਬਲ ਡਿਗਾਉਣ ਦੀ ਇਕ ਸਾਜਿਸ਼ ਦਾ ਹਿੱਸਾ ਹੈ। ਲੋਕਾਂ ਨੂੰ ਬਹੁਤ ਹੀ ਚੌਂਕਸ ਰਹਿਣ ਦੀ ਜ਼ਰੂਰਤ ਹੈ। ਇਸ ਮੌਕੇ ’ਤੇ ਐੱਸ.ਪੀ ਹੈਡਕੁਆਰਟਰ ਜੁਗਰਾਜ ਸਿੰਘ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
