ਪੱਟੀ ’ਚ ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਕੋਲੋਂ ਕੀਤੀ ਲੁੱਟ

12/25/2020 9:50:34 AM

ਪੱਟੀ (ਪਾਠਕ, ਸੋਢੀ, ਸੌਰਭ): ਸਥਾਨਕ ਸ਼ਹਿਰ ਵਿਖੇ ਇਕ ਦੁਕਾਨ ਤੋਂ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਗੱਚਕ ਲੈਣ ਦੇ ਬਹਾਨੇ ਪਿਸਤੌਲ ਦਿਖਾਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਬੁੱਧਵਾਰ ਰਾਤ 9:30 ਦੀ ਹੈ। ਪੱਟੀ ਦੇ ਬੁਆਣਾ ਮੰਦਰ ਨੇੜੇ ਦੁਕਾਨਦਾਰ ਬੁੱਧ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਘਰ ਦੇ ਅੱਗੇ ਹੀ ਉਨ੍ਹਾਂ ਦੀ ਦੁਕਾਨ ਹੈ। ਰਾਤ ਨੂੰ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਆਏ, ਜਿੰਨ੍ਹਾਂ ਨੇ ਮੇਰੇ ਕੋਲੋਂ ਗੱਚਕ ਦੀ ਮੰਗ ਕੀਤੀ ਤਾਂ ਨਾਲ ਹੀ ਇਕ ਹੋਰ ਨੌਜਵਾਨ ਨੇ ਪਿਸਤੌਲ ਕੱਢ ਕੇ ਦੁਕਾਨ ’ਚ ਪਈ ਨਕਦੀ 10-12 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਪੱਟੀ ਸਿਟੀ ਪੁਲਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਹੈਵਾਨੀਅਤ : ਬਠਿੰਡਾ ’ਚ 4 ਸਾਲਾ ਬੱਚੀ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰ-ਜ਼ਿਨਾਹ

ਮੌਕੇ ’ਤੇ ਪੁੱਜੇ ਥਾਣਾ ਮੁਖੀ ਲਖਬੀਰ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਜਾਇਜ਼ਾ ਲਿਆ ਹੈ। ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗਲੀ ’ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ। ਮੋਟਰਸਾਈਕਲ ’ਤੇ ਤਿੰਨ ਨੌਜਵਾਨ ਸਵਾਰ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਬਖ਼ਸਿਆ ਨਹੀਂ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਅਤੇ ਪਰਿਵਾਰ ਦੇ ਮੈਂਬਰਾਂ ਨੇ ਜ਼ਿਲ੍ਹਾ ਪੁਲਸ ਮੁਖੀ ਪਾਸੋਂ ਮੰਗ ਕੀਤੀ ਕਿ ਇਲਾਕੇ ਅੰਦਰ ਆਏ ਦਿਨ ਲੁੱਟ-ਖੋ ਦੀਆਂ ਵਾਰਦਾਤਾਂ ’ਚ ਵਾਧਾ ਰਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਪੁਲਸ ਦੀ ਗਸ਼ਤ ਵਧਾਈ ਜਾਵੇ ਅਤੇ ਲੁਟੇਰਿਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ


Baljeet Kaur

Content Editor

Related News