ਤੇਜ਼ ਤੂਫ਼ਾਨ ਨੇ ਪਿੰਡ ਸ਼ਾਹਪੁਰ ਜਾਜਨ ’ਚ ਪਸ਼ੂਆਂ ਦੇ ਸ਼ੈੱਡ ਕੀਤੇ ਤਹਿਸ-ਨਹਿਸ, ਕਈ ਪਸ਼ੂ ਜ਼ਖ਼ਮੀ
Friday, Jun 12, 2026 - 05:59 PM (IST)
ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ (ਬੇਰੀ, ਮਨਮੋਹਨ)- ਬੀਤੀ ਸ਼ਾਮ ਆਏ ਤੇਜ਼ ਤੂਫ਼ਾਨ ਅਤੇ ਝੱਖੜ ਨੇ ਕਿਸਾਨਾਂ, ਬਿਜਲੀ ਵਿਭਾਗ ਅਤੇ ਜੰਗਲਾਤ ਵਿਭਾਗ ਦਾ ਵੱਡਾ ਨੁਕਸਾਨ ਕੀਤਾ ਹੈ। ਉੱਥੇ ਹੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ’ਚ ਕਿਸਾਨ ਬਲਵਿੰਦਰ ਸਿੰਘ, ਜਗਰੂਪ ਸਿੰਘ ਦੋਧੀ, ਮਾਸਟਰ ਕੁਲਜੀਤ ਸਿੰਘ, ਰਣਜੀਤ ਸਿੰਘ ਦੋਧੀ ਅਤੇ ਕਵਲਜੀਤ ਸਿੰਘ ਆਦਿ ਕਈ ਹੋਰ ਕਿਸਾਨਾਂ ਦੇ ਪਸ਼ੂਆਂ ਦੇ ਸ਼ੈਡਾਂ ਦਾ ਵੱਡਾ ਨੁਕਸਾਨ ਕੀਤਾ ਹੈ। ਇੱਥੋਂ ਤੱਕ ਕਿ ਸ਼ੈਡਾਂ ਦਾ ਮਲਬਾ ਦੂਰ-ਦੂਰ ਖੇਤਾਂ ਦੇ ਵਿੱਚ ਖਿਲਰਿਆ ਪਿਆ ਹੈ ਤੇ ਉੱਥੇ ਹੀ ਕੁਝ ਪਸ਼ੂਆਂ ਨੂੰ ਸੱਟਾਂ ਵੀ ਲੱਗੀਆਂ ਹਨ, ਪਰ ਹਾਲੇ ਤੱਕ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਨੇ ਇਨ੍ਹਾਂ ਪੀੜਤ ਕਿਸਾਨਾਂ ਦੀ ਸਾਰ ਨਹੀਂ ਲਈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਅਦਾਲਤ 'ਚ ਪੇਸ਼, 1 ਦਿਨ ਦਾ ਮਿਲਿਆ ਰਿਮਾਂਡ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨਾਂ ਨੇ ਦੱਸਿਆ ਕਿ ਕੱਲ ਆਏ ਹਨੇਰੀ-ਝੱਖੜ ਨੇ ਉਨ੍ਹਾਂ ਦੇ ਪਸ਼ੂਆਂ ਦੇ ਸ਼ੈਡ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤੇ ਹਨ, ਜਿਸ ਨਾਲ ਸਾਡਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਹਾਲੇ ਤੱਕ ਸਾਡੇ ਸਿਰੋਂ ਕਰਜ਼ਾ ਨਹੀਂ ਉਤਰਿਆ ਸੀ ਤੇ ਹੁਣ ਇਸ ਪਈ ਕੁਦਰਤੀ ਮਾਰ ਨੇ ਸਾਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰਕਾਰਾਂ ਨੇ ਕਈ ਫੰਡ ਰੱਖੇ ਹੁੰਦੇ ਹਨ, ਇਸ ਲਈ ਸਾਡੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਬਣਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
