ਤੇਜ਼ ਮੀਂਹ ਨੇ ਫਿਰ ਤੋਂ ਦਿੱਤੀ ਠੰਢ ਨੂੰ ਦਸਤਕ, ਅਗਲੇ 2 ਦਿਨਾਂ ਤੱਕ ਤੇਜ਼ ਹਵਾਵਾਂ ਤੇ ਗੜੇਮਾਰੀ ਪੈਣ ਦੀ ਸੰਭਾਵਨਾ

Saturday, Mar 02, 2024 - 11:49 AM (IST)

ਅੰਮ੍ਰਿਤਸਰ(ਜ.ਬ.)- ਅੱਜ ਗੁਰੂ ਨਗਰੀ ਵਿਚ ਭਾਰੀ ਮੀਂਹ ਕਾਰਨ ਸਰਦੀ ਨੇ ਇਕ ਵਾਰ ਫਿਰ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2 ਦਿਨਾਂ ਤੱਕ ਮੀਂਹ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਪੈਣ ਦੀ ਸੰਭਾਵਨਾ ਹੈ। ਅੱਜ ਸਵੇਰੇ ਪਏ ਮੀਂਹ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋਇਆ, ਉੱਥੇ ਹੀ ਤਾਪਮਾਨ ਵਿਚ ਗਿਰਾਵਟ ਆਈ। ਠੰਢ ਵਧਣ ਨਾਲ ਲੋਕਾਂ ਨੇ ਇਕ ਵਾਰ ਫਿਰ ਗਰਮ ਕੱਪੜਿਆਂ ਵੱਲ ਰੁਖ਼ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਵੈਸਟਰਨ ਡਿਸਟਰਬੈਂਸ ਸ਼ੁੱਕਰਵਾਰ ਤੋਂ ਸਰਗਰਮ ਹੋ ਗਿਆ ਹੈ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ, ਹਵਾ ਵਿਚ ਉੱਡਦੀ ਧੂੜ, ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਾਉਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਗੜੇਮਾਰੀ ਹੁੰਦੀ ਹੈ ਤਾਂ ਪਸ਼ੂਆਂ, ਕਾਰਾਂ ਦੇ ਸ਼ੀਸ਼ੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News