ਤੇਜ਼ ਹਨ੍ਹੇਰੀ ਤੇ ਤੂਫਾਨ ਦਾ ਕਹਿਰ, 100 ਸਾਲ ਤੋਂ ਪੁਰਾਣੇ ਦਰੱਖਤ ਡਿੱਗੇ

Friday, Oct 03, 2025 - 05:47 PM (IST)

ਤੇਜ਼ ਹਨ੍ਹੇਰੀ ਤੇ ਤੂਫਾਨ ਦਾ ਕਹਿਰ, 100 ਸਾਲ ਤੋਂ ਪੁਰਾਣੇ ਦਰੱਖਤ ਡਿੱਗੇ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਚਲੀ ਤੇਜ਼ ਹਨ੍ਹੇਰੀ ਤੂਫਾਨ ਅਤੇ ਬਾਰਿਸ਼ ਕਾਰਨ ਜਿੱਥੇ ਕਿਸਾਨਾਂ ਦੇ ਚਿਹਰਿਆਂ 'ਤੇ ਇੱਕ ਵਾਰ ਮੁੜ ਪ੍ਰੇਸ਼ਾਨੀ ਦੀਆਂ ਲਕੀਰਾਂ ਵੇਖਣ ਨੂੰ ਮਿਲ ਰਹੀਆਂ ਹਨ, ਉਥੇ ਹੀ ਕਿਸਾਨਾਂ ਵੱਲੋਂ ਬੀਜੀ ਬਾਸਮਤੀ ਦੀ ਫਸਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।

ਇਹ ਵੀ ਪੜ੍ਹੋ- CM ਮਾਨ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ 'ਆਪ' ਦਾ ਉਮੀਦਵਾਰ

ਤੇਜ਼ ਹਨ੍ਹੇਰੀ ਨੇ ਦੀਨਾਨਗਰ ਨੇ ਨੇੜਲੇ ਪਿੰਡ ਦਬੁਰਜੀ ਸ਼ਾਮ ਸਿੰਘ ਵਿਖੇ 100 ਸਾਲ ਤੋਂ ਪੁਰਾਣੇ ਬੂਟੇ ਜੜਾਂ ਤੋਂ ਪੁੱਟ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੁਲੱਖਣ ਸਿੰਘ, ਮੰਗਲ ਸਿੰਘ, ਹਰਦੇਵ ਸਿੰਘ, ਗੁਰਸ਼ਰਨ ਸਿੰਘ ਆਦਿ ਨੇ ਦੱਸਿਆ ਕਿ ਕਿਸਾਨ ਨੂੰ ਪਹਿਲਾਂ ਹੀ ਹੜ੍ਹ ਦੀ ਕਾਫੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਧਰ ਜੋ ਬਾਸਮਤੀ ਦੀ ਕੁਝ ਹੱਦ ਤੱਕ ਫਸਲ ਬਚੀ ਸੀ ਉਸ ਨੂੰ ਇਸ ਤੇਜ਼ ਹਨ੍ਹੇਰੀ ਨੇ ਜ਼ਮੀਨ 'ਤੇ ਵਿੱਛਾ ਦਿੱਤਾ।

ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News