ਪਿਤਾ ਦੀ ਮੌਤ ਤੋਂ ਬਾਅਦ ਹੋਣਹਾਰ ਵਿਦਿਆਰਥਣ ਲਈ ਫਰਿਸ਼ਤਾ ਬਣੇ ਡਾ. SP ਓਬਰਾਏ, ਕੀਤੀ ਮਦਦ

04/26/2022 6:11:15 PM

ਬਟਾਲਾ (ਮਠਾਰੂ) - ਪਿਤਾ ਦੀ ਮੌਤ ਹੋ ਜਾਣ ਤੋਂ ਬਾਅਦ ਬੇਆਸਰਾ ਹੋਈ ਹੋਣਹਾਰ ਵਿਦਿਆਰਥਣ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖਸੀਅਤ ਡਾ. ਐੱਸ. ਪੀ. ਸਿੰਘ ਉਬਰਾਏ ਨੇ ਵਿਦਿਆਰਥਣ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਹਜ਼ਾਰਾਂ ਰੁਪਏ ਦੀ ਫੀਸ ਕਾਲਜ ਨੂੰ ਦੇਣ ਦਾ ਸ਼ਲਾਘਾਯੋਗ ਕਾਰਜ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਦੱਸਣਯੋਗ ਹੈ ਕਿ ਬਟਾਲਾ ਦੀ ਰਹਿਣ ਵਾਲੀ ਵਿਦਿਆਰਥਣ ਮਹਿਕਦੀਪ ਕੌਰ ਹਸਤਾ ਸਿਲਪ ਇੰਡਸਟ੍ਰੀਅਲ ਟ੍ਰੇਨਿੰਗ ਸੈਂਟਰ ਕਾਲਜ਼ ਵਿਖੇ ਫੈਸ਼ਨ ਡਿਜ਼ਇਨਿੰਗ, ਕਟਿੰਗ ਐਂਡ ਟੇਲਰਿੰਗ ਦਾ ਕੋਰਸ ਕਰ ਰਹੀ ਸੀ। ਕੁਝ ਸਮਾਂ ਪਹਿਲਾ ਉਸ ਦੇ ਪਿਤਾ ਬਲਵਿੰਦਰ ਸਿੰਘ ਦੀ ਮੌਤ ਹੋ ਜਾਣ ਤੋਂ ਬਾਅਦ ਘਰ ਦੀ ਹਾਲਤ ਆਰਥਿਕ ਪੱਖ ਤੋਂ ਵਿਗੜ ਗਈ, ਜਿਸ ਕਰਕੇ ਮਹਿਕਦੀਪ ਆਪਣੇ ਕਾਲਜ ਦੀ ਫੀਸ ਭਰਨ ਤੋਂ ਅਸਮਰਥ ਦਿਖਾਈ ਦੇ ਰਹੀ ਸੀ। ਜਦ ਇਹ ਮਾਮਲਾ ਉਕਤ ਵਿਦਿਆਰਥਣ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਧਿਆਨ ਹਿੱਤ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰਦਿਆਂ ਫਾਇਲ ਟਰਸੱਟ ਦੇ ਮੁੱਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਭੇਜ ਕੇ ਵਿਦਿਆਰਥਣ ਦੀ ਫੀਸ ਭਰਣ ਲਈ ਬੇਨਤੀ ਕੀਤੀ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਡਾ. ਓਬਰਾਏ ਦੀ ਯੋਗ ਰਹਿਣੁਮਾਈ ਹੇਠ ਅੱਜ ਵਿਦਿਆਰਥਣ ਮਹਿਕਦੀਪ ਕੌਰ ਨੂੰ ਫੀਸ ਦਾ ਚੈੱਕ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਹਰਨੇਕ ਸਿੰਘ ਨੇਕੀ, ਟਰੱਸਟ ਦੇ ਜਰਨਲ ਸਕੱਤਰ ਹਰਮਿੰਦਰ ਸਿੰਘ ਵੱਲੋਂ ਭੇਂਟ ਕੀਤਾ ਗਿਆ। ਇਸ ਮੌਕੇ ਮੇਅਰ ਸੁੱਖ ਤੇਜਾ ਨੇ ਡਾ. ਉਬਰਾਏ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕੀਤੇ ਜਾ ਰਹੇ ਨੇਕ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਸੇਵਾ ਦੇ ਖੇਤਰ ਵਿਚ ਡਾ. ਓਬਰਾਏ ਵਲੋ ਨਵੇਕਲੀਆਂ ਪੈੜਾਂ ਪਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਦਿਆਰਥਣ ਮਹਿਕਦੀਪ ਕੌਰ ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬੱਚੀ ਦੀ ਜ਼ਿੰਦਗੀ ਨੂੰ ਬਰਬਾਦ ਹੋਣ ਤੋ ਬਚਾਅ ਲਿਆ ਹੈ, ਜਦਕਿ ਹੁਣ ਬੱਚੀ ਦੀ ਪੜ੍ਹਾਈ ਜਾਰੀ ਰਹਿਣ ਨਾਲ ਉਹ ਜ਼ਿੰਦਗੀ ਵਿਚ ਕਾਮਯਾਬ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਕੈਬਨਿਟ ਮੰਤਰੀ ਕਟਾਰੂਚੱਕ ਦੇ ਦੌਰੇ ਦੌਰਾਨ ਥਾਣੇਦਾਰ ਵੱਲੋਂ ਬੱਚੇ ਨੂੰ ਥੱਪੜ ਮਾਰਨਾ ਪਿਆ ਮਹਿੰਗਾ


rajwinder kaur

Content Editor

Related News