15 ਤੋਂ 18 ਸਾਲ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਾਉਣ ਲਈ ਸਕੂਲਾਂ ਅੰਦਰ ਤਾਇਨਾਤ ਕੀਤੀਆਂ ਵਿਸ਼ੇਸ਼ ਟੀਮਾਂ

01/22/2022 2:22:01 PM

ਗੁਰਦਾਸਪੁਰ (ਜੀਤ ਮਠਾਰੂ) - ਕੋਵਿਡ ਦੇ ਕਹਿਰ ਨੂੰ ਰੋਕਣ ਲਈ ਵੈਕਸੀਨੇਸ਼ਨ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਇਸ ਤਹਿਤ 15 ਤੋਂ 18 ਸਾਲ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਾਉਣ ਲਈ ਸਕੂਲਾਂ ਅੰਦਰ ਵਿਸ਼ੇਸ ਟੀਮਾਂ ਤਾਇਨਾਤ ਕੀਤੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਅਮਨਪ੍ਰੀਤ ਸਿੰਘ ਐੱਸ. ਡੀ. ਐੱਮ. ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਵਿਰੋਧੀ ਵੈਕਸੀਨ ਲਗਵਾਉਣ ਲਈ ਵੱਧ ਤੋਂ ਵੱਧ ਅੱਗੇ ਆਉਣ। ਐੱਸ. ਡੀ. ਐੱਮ. ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੀ ਪਹਿਲੀ ਡੋਜ਼ ਜਾਂ ਨਿਰਧਾਰਤ ਸਮੇਂ ਤੋਂ ਬਾਅਦ ਦੂਜੀ ਵੈਕਸੀਨ ਨਹੀ ਲਵਾਈ, ਉਹ ਵੈਕਸੀਨ ਲਗਵਾ ਲੈਣ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਅਣਗਹਿਲੀ ਜਾਂ ਦੇਰੀ ਨਾ ਕੀਤੀ ਜਾਵੇ ਤਾਂ ਜੋ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਯੋਗ ਵੋਟਰਾਂ ਦੀ 100 ਫੀਸਦੀ ਵੋਟਿੰਗ ਹੋ ਸਕੇ। ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਖੇ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵਲੋਂ ਤੇਜ਼ੀ ਨਾਲ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੈਕਸੀਨ ਲਗਵਾਉਣ ਲਈ ਆਪਣੇ ਬੀ. ਐੱਲ. ਓ. (ਬੂਥ ਲੈਵਲ ਅਫਸਰ) ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਜਲਦੀ ਵੈਕਸੀਨ ਦੇ 100 ਫੀਸਦ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੀ, ਆਪਣੇ ਪਰਿਵਾਰ ਅਤੇ ਆਲੇ-ਦੁਆਲੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵੈਕਸੀਨ ਲਗਵਾਉਣ ਵਿਚ ਲਾਪਰਵਾਹੀ ਨਾ ਵਰਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼


rajwinder kaur

Content Editor

Related News