ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਬਾਰੇ ਸਬ ਕਮੇਟੀ ਗਠਿਤ

Saturday, May 06, 2023 - 08:13 PM (IST)

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਬਾਰੇ ਸਬ ਕਮੇਟੀ ਗਠਿਤ

ਅੰਮ੍ਰਿਤਸਰ (ਦੀਪਕ ਸ਼ਰਮਾ) : ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸਿਕਿਮ ਬਾਰੇ ਮਾਨਯੋਗ ਸਿਕਿਮ ਹਾਈਕੋਰਟ ਵੱਲੋਂ ਆਏ ਫੈਸਲੇ ਦੇ ਮੱਦੇਨਜ਼ਰ ਅਗਲੇ ਵਿਚਾਰ ਵਟਾਂਦਰੇ ਅਤੇ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐੱਸ.ਡੀ. ਸਤਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਵੱਲੋਂ ਬਣਾਈ ਸਬ ਕਮੇਟੀ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਇਤਿਹਾਸਕਾਰ ਡਾ ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ ਜਸਵਿੰਦਰ ਸਿੰਘ ਜੱਸੀ ਹੋਣਗੇ।  

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਦੇ ਇਕ ਸਾਲ ਦੇ ਕੰਮ ਬੋਲਣਗੇ, ਕਾਂਗਰਸ ਪੱਖੀ ਹਮਦਰਦੀ ਲਹਿਰ ਕਿਤੇ ਨਹੀਂ : ਹਰਪਾਲ ਚੀਮਾ

ਸਤਬੀਰ ਸਿੰਘ ਨੇ ਦੱਸਿਆ ਕਿ ਸਿਕਿਮ ਹਾਈਕੋਰਟ ਦੇ ਆਏ ਤਾਜ਼ਾ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਬ ਕਮੇਟੀ ਜਲਦ ਸਿਕਿਮ ਜਾਵੇਗੀ ਅਤੇ ਤਾਜ਼ਾ ਹਾਲਾਤ ਦੀ ਸਮੀਖਿਆ ਕਰਕੇ ਮਸਲੇ ਦੇ ਹੱਲ ਲਈ ਚਾਰਾਜੋਈ ਕਰੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬੇਮਿਸਾਲ,ਭਗਵੰਤ ਮਾਨ ਨੂੰ ਦੱਸਿਆ ਬਿਹਤਰੀਨ ਮੁੱਖ ਮੰਤਰੀ : ਕੇਜਰੀਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News