ਅੰਮ੍ਰਿਤਸਰ ''ਚ ਪਿਆ ਸੂਬਾ ਸਿੰਘ ਦਾ ਭੋਗ, ਨਿਹੰਗ ਸਿੰਘ ਜਥੇਬੰਦੀਆਂ ਨੇ ਕੀਤਾ ਵਿਰੋਧ (ਵੀਡੀਓ)

Friday, Sep 26, 2025 - 05:54 PM (IST)

ਅੰਮ੍ਰਿਤਸਰ ''ਚ ਪਿਆ ਸੂਬਾ ਸਿੰਘ ਦਾ ਭੋਗ, ਨਿਹੰਗ ਸਿੰਘ ਜਥੇਬੰਦੀਆਂ ਨੇ ਕੀਤਾ ਵਿਰੋਧ (ਵੀਡੀਓ)

ਅੰਮ੍ਰਿਤਸਰ– ਪਟਿਆਲਾ ਜੇਲ੍ਹ 'ਚ ਬੰਦ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਵੱਲੋਂ ਜੇਲ੍ਹ ਅੰਦਰ ਕੁਝ ਮੁਲਾਜ਼ਮਾਂ ’ਤੇ ਕੀਤੇ ਹਮਲੇ ਦੌਰਾਨ ਜ਼ਖਮੀ ਹੋਏ ਪੁਲਸ ਅਧਿਕਾਰੀ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ। ਅੱਜ ਅੰਮ੍ਰਿਤਸਰ ਦੇ ਵੱਲਾ ਇਲਾਕੇ 'ਚ ਉਸਦਾ ਭੋਗ ਰੱਖਿਆ ਗਿਆ, ਪਰ ਇਸ ਮੌਕੇ ਮਾਹੌਲ ਤਣਾਵਪੂਰਨ ਹੋ ਗਿਆ।

ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬੋਲੀ ਅਰੁਣਾ ਚੌਧਰੀ, ਹੜ੍ਹਾਂ ਕਾਰਣ ਹੋਈ ਭਾਰੀ ਤਬਾਹੀ, ਸਰਕਾਰ ਤੋਂ ਕੀਤੀ ਇਹ ਮੰਗ

ਭੋਗ ਸਮਾਰੋਹ ਦੌਰਾਨ ਨਿਹੰਗ ਜਥੇਬੰਦੀਆਂ ਵੱਲੋਂ ਹੋਰ ਜਥੇਬੰਦੀਆਂ ਦੇ ਕਾਰਕੁਨ ਨਾਲ ਮੌਕੇ ’ਤੇ ਪਹੁੰਚ ਕੇ ਸੂਬਾ ਸਿੰਘ ਦੇ ਭੋਗ ਦਾ ਵਿਰੋਧ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸੂਬਾ ਸਿੰਘ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਹਾਲਾਤ ਤਣਾਅਪੂਰਨ ਹੋਣ ’ਤੇ ਪੁਲਸ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ। ਕਈ ਨਿਹੰਗ ਕਾਰਕੁਨਾਂ ਨੂੰ ਹਿਰਾਸਤ 'ਚ ਲਿਆ ਗਿਆ। ਇਲਾਕੇ 'ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੇ DC ਦੇ ਵੱਡੇ ਹੁਕਮ, ਇਨ੍ਹਾਂ ਕਿਸਾਨਾਂ ਨੂੰ ਨਹੀਂ ਦਿੱਤੀ ਜਾਵੇਗੀ ਠੇਕੇ 'ਤੇ ਪੰਚਾਇਤੀ ਜ਼ਮੀਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News