ਘਰੇਲੂ ਕਲੇਸ਼ ਦਾ ਵੱਡਾ ਧਮਾਕਾ, ਸੂਬੇਦਾਰ ਨੇ ਆਪਣੇ ਘਰ ਸਮੇਤ ਕਾਰ ਤੇ ਮੋਟਰਸਾਈਕਲ ਨੂੰ ਲਾਈ ਅੱਗ
Tuesday, Jan 14, 2025 - 02:22 PM (IST)
ਮਜੀਠਾ/ਕੱਥੂਨੰਗਲ (ਸਰਬਜੀਤ/ਪ੍ਰਿਥੀਪਾਲ)- ਸੂਬੇਦਾਰ ਵਲੋਂ ਘਰੇਲੂ ਕਲੇਸ਼ ਕਾਰਨ ਆਪਣੇ ਘਰ, ਕਾਰ, ਮੋਟਰਸਾਈਕਲ ਸਮੇਤ ਸਾਰੇ ਸਾਮਾਨ ਨੂੰ ਅੱਗ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਸੂਬੇਦਾਰ ਪ੍ਰਗਟ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਸਬਾ ਮਜੀਠਾ ਨੇ ਘਰੇਲੂ ਕਲੇਸ਼ ਕਾਰਨ ਆਪਣੇ ਘਰ ਤੇ ਸਾਰੇ ਸਾਮਾਨ ਨੂੰ ਅੱਗ ਲਗਾ ਕੇ ਸੁਆਹ ਕਰ ਦਿੱਤਾ । ਸੂਬੇਦਾਰ ਪ੍ਰਗਟ ਸਿੰਘ ਜੋ ਕਿ ਫੌਜ ਵਿਚ ਤਾਇਨਾਤ ਹੈ। ਆਪਣੇ ਘਰ ਛੁੱਟੀ ਆਇਆ ਸੀ। ਜਿਸ ਨੇ ਘਰੇਲੂ ਕਲੇਸ਼ ਕਾਰਨ ਆਪਣੀ ਕਾਰ, ਮੋਟਰਸਾਈਕਲ ਸਮੇਤ ਆਪਣੇ ਘਰ ਨੂੰ ਅੱਗ ਲਗਾ ਦਿੱਤੀ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਉਸ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਰੀਬ ਦੋ ਘੰਟਿਆਂ ਬਾਅਦ ਕਾਬੂ ਪਾਇਆ। ਅੱਗ ਨਾਲ ਕੋਈ ਵੀ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਘਰ ਵਿਚ ਪਿਆ ਸਾਰਾ ਸਾਮਾਨ, ਕਾਰ ਤੇ ਮੋਟਰਸਾਈਕਲ ਅੱਗ ਨਾਲ ਸੜ ਕੇ ਸੁਆਹ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਥਾਣਾ ਮੁਖੀ ਮਜੀਠਾ ਪ੍ਰਭਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸੂਬੇਦਾਰ ਪ੍ਰਗਟ ਸਿੰਘ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਮੁਤਾਬਕ ਜੇਕਰ ਮਜੀਠਾ ਦੀ ਫਾਇਰ ਬ੍ਰਿਗੇਡ ਗੱਡੀ ਪਹਿਲਾਂ ਆ ਜਾਂਦੀ ਤਾਂ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਸੀ। ਅੱਗ ਨਾਲ ਹੋਏ ਨੁਕਸਾਨ ਦਾ ਪੂਰਾ ਵੇਰਵਾ ਅਜੇ ਤੱਕ ਨਹੀਂ ਮਿਲ ਸਕਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8