ਧੁੱਸੀ ਬੰਨ੍ਹ ’ਚ ਪਏ ਪਾੜ 250 ’ਚੋਂ 160 ਫੁੱਟ ਭਰਨ ’ਚ ਹੋਈ ਕਾਮਯਾਬੀ ਹਾਸਲ: DC ਹਿਮਾਂਸ਼ੂ ਅਗਰਵਾਲ

Sunday, Aug 20, 2023 - 11:46 AM (IST)

ਧੁੱਸੀ ਬੰਨ੍ਹ ’ਚ ਪਏ ਪਾੜ 250 ’ਚੋਂ 160 ਫੁੱਟ ਭਰਨ ’ਚ ਹੋਈ ਕਾਮਯਾਬੀ ਹਾਸਲ: DC ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ (ਹਰਮਨ, ਵਿਨੋਦ)- ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ੍ਹ ’ਚ ਕਰੀਬ 250 ਫੁੱਟ ਪਏ ਪਾੜ ਨੂੰ ਭਰਨ ਦਾ ਕੰਮ ਦਿਨ-ਰਾਤ ਜੰਗੀ ਪੱਧਰ ’ਤੇ ਜਾਰੀ ਹੈ। ਇਸ ਪਾੜ ਨੂੰ ਭਰਨ ’ਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗ ਲੱਗੇ ਹੋਏ ਹਨ, ਉਥੇ ਇਲਾਕੇ ਦੀਆਂ ਸੰਗਤਾਂ ਵੱਲੋਂ ਵੀ ਮੋਹਰੀ ਹੋ ਕੇ ਆਪਣਾ ਹਿੱਸਾ ਪਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ 15 ਅਗਸਤ ਨੂੰ ਪਿੰਡ ਜਗਤਪੁਰ ਟਾਂਡਾ ਦੇ ਨਜ਼ਦੀਕ ਧੁੱਸੀ ਬੰਨ੍ਹ ’ਚ ਇਹ ਵੱਡਾ ਪਾੜ ਪਿਆ ਸੀ ਜੋ ਵੱਧ ਕੇ 250 ਫੁੱਟ ਦੇ ਕਰੀਬ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਦਿਨ ਤੋਂ ਹੀ ਬੰਨ੍ਹ ਦੇ ਇਸ ਪਾੜ ਨੂੰ ਭਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ’ਚ ਸਭ ਤੋਂ ਵੱਡਾ ਸਹਿਯੋਗ ਇਲਾਕੇ ਦੀਆਂ ਸੰਗਤਾਂ ਵੱਲੋਂ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਕੈਨੇਡਾ ਵਿਖੇ ਮੌਤ ਦੇ ਮੂੰਹ 'ਚ ਗਏ ਦਲਜੀਤ ਦੀ ਲਾਸ਼ ਪਹੁੰਚੀ ਅੰਮ੍ਰਿਤਸਰ ਏਅਰਪੋਰਟ, ਪਰਿਵਾਰ ਦਾ ਰੋ-ਰੋ ਬੁਰਾ ਹਾਲ

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਦਾ ਕੰਮ ਦਿਨ-ਰਾਤ ਚੱਲ ਰਿਹਾ ਹੈ ਅਤੇ ਕਰੀਬ 160 ਫੁੱਟ ਪਾੜ ਨੂੰ ਭਰ ਲਿਆ ਗਿਆ ਹੈ। ਇਸ ਪਾੜ ਨੂੰ ਭਰਨ ਦਾ ਕੰਮ ਦੋਵੇਂ ਪਾਸਿਆਂ ਤੋਂ ਚੱਲ ਰਿਹਾ ਹੈ ਅਤੇ ਕਰੀਬ 90 ਫੁੱਟ ਪਾੜ ਹੀ ਭਰਨ ਵਾਲਾ ਬਾਕੀ ਰਹਿ ਗਿਆ ਹੈ। ਇਹ ਪਾੜ ਦਾ ਵਿਚਕਾਰਲਾ ਹਿੱਸਾ ਹੈ ਅਤੇ ਇਥੇ ਪਾੜ ਦੀ ਡੂੰਘਾਈ ਕਰੀਬ 30 ਫੁੱਟ ਦੇ ਆਸ-ਪਾਸ ਹੈ।

ਇਹ ਵੀ ਪੜ੍ਹੋ- ਹਰੀਕੇ ਹਥਾੜ ਖ਼ੇਤਰ 'ਚ ਧੁੱਸੀ ਬੰਨ੍ਹ ਨੂੰ ਲੱਗੀ ਢਾਹ, 32 ਪਿੰਡਾਂ ਲਈ ਬਣਿਆ ਵੱਡਾ ਖ਼ਤਰਾ

PunjabKesari

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਧੁੱਸੀ ਬੰਨ੍ਹ ਦੇ ਇਸ ਪਾੜ ਨੂੰ ਭਰਨਾ ਸ਼ੁਰੂ ਕੀਤਾ ਸੀ ਤਾਂ ਉਸ ਸਮੇਂ ਕੁਝ ਵਿਅਕਤੀਆਂ ਦਾ ਕਹਿਣਾ ਸੀ ਕਿ ਇਸ ਪਾੜ ਨੂੰ ਭਰਨ ’ਚ ਘੱਟੋ-ਘੱਟ 20 ਦਿਨ ਲੱਗਣਗੇ ਪਰ ਸੰਗਤ ਦੀ ਅਣਥੱਕ ਸੇਵਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੇ ਹਾਰ ਨਾ ਮੰਨਣ ਵਾਲੇ ਹੌਂਸਲੇ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਕੱਲ੍ਹ ਸਵੇਰ ਤੱਕ ਇਸ ਪਾੜ ਨੂੰ ਭਰ ਲਿਆ ਜਾਵੇ। ਉਨ੍ਹਾਂ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ’ਚ ਲੱਗੇ ਹੋਏ ਹਰ ਵਿਅਕਤੀ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ- ਧੁੱਸੀ ਬੰਨ੍ਹ 'ਚ ਪਏ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ, ਲੱਗਣਗੇ ਢਾਈ ਲੱਖ ਮਿੱਟੀ ਦੇ ਬੋਰੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News