ਜਥੇਦਾਰ ਸੁੱਚਾ ਸਿੰਘ ਲੰਗਾਹ ਅਕਾਲੀ ਸਿਆਸਤ ’ਚ ਮੁੜ ਹੋਏ ਸਰਗਰਮ

Saturday, Feb 04, 2023 - 12:01 PM (IST)

ਜਥੇਦਾਰ ਸੁੱਚਾ ਸਿੰਘ ਲੰਗਾਹ ਅਕਾਲੀ ਸਿਆਸਤ ’ਚ ਮੁੜ ਹੋਏ ਸਰਗਰਮ

ਬਟਾਲਾ (ਮਠਾਰੂ)- ਲੰਮੇ ਸਮੇਂ ਬਾਅਦ ਪੰਥ ਵਿਚ ਵਾਪਸੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਤੇ ਸਾਬਕਾ ਮੰਤਰੀ ਜਥੇ. ਸੁੱਚਾ ਸਿੰਘ ਲੰਗਾਹ ਮੁੜ ਤੋਂ ਅਕਾਲੀ ਦਲ ਦੀ ਸਿਆਸਤ ’ਚ ਸਰਗਰਮ ਹੁੰਦੇ ਦਿਖਾਈ ਦੇ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵੱਲੋਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸੇਵਾ ਲਾਉਣ ਤੋਂ ਬਾਅਦ ਜਥੇ. ਲੰਗਾਹ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਮੁੜ ਸਿਆਸੀ ਖ਼ੇਤਰ ਦੇ ਪੈਰ ਧਰਦਿਆਂ ਸਰਗਰਮ ਹੁੰਦੇ ਦਿਖਾਈ ਦੇ ਰਹੇ ਹਨ। ਬੀਤੇ ਦਿਨੀਂ ਬਟਾਲਾ ਵਿਖੇ ਇਕ ਸਮਾਗਮ ਵਿਚ ਪਹੁੰਚੀ ਜ਼ਿਲ੍ਹੇ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਦੇ ਨਾਲ ਜਥੇ. ਸੁੱਚਾ ਸਿੰਘ ਲੰਗਾਹ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਇਸ ਦੌਰਾਨ ਮਰਹੂਮ ਅਕਾਲੀ ਨੇਤਾ ਜਥੇ. ਦਲੀਪ ਸਿੰਘ ਮਸਾਣੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅਕਾਲੀ ਦਲ ਵੱਲੋਂ ਪਗੜੀ ਅਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਿਸ ਵਿਚ ਜਥੇਦਾਰ ਸੁੱਚਾ ਸਿੰਘ ਲੰਗਾਹ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਮੰਤਰੀ ਜਥੇ. ਸੁੱਚਾ ਸਿੰਘ ਛੋਟੇਪੁਰ ਅਤੇ ਹੋਰ ਵੀ ਸੀਨੀਅਰ ਅਕਾਲੀ ਦਲ ਦੀ ਲੀਡਰਸਿਪ ਮੌਜੂਦ ਸੀ।

ਇਹ ਵੀ ਪੜ੍ਹੋ- - ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News