ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
Thursday, Oct 15, 2026 - 04:14 PM (IST)
ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਮੌਜੂਦ ਅੱਠ ਮੈਡੀਕਲ ਸਟੋਰਾਂ ਦੀ ਅਚਾਨਕ ਡਰੱਗ ਕੰਟਰੋਲਰ ਅਫਸਰ ਹਰਪ੍ਰੀਤ ਸਿੰਘ ਵੱਲੋਂ ਚੈਕਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਚੈਕਿੰਗ ਦੀ ਭਣਕ ਲੱਗਦੇ ਹੀ ਕੁਝ ਮੈਡੀਕਲ ਸਟੋਰ ਮਾਲਕ ਆਪਣੀਆਂ ਦੁਕਾਨਾਂ ਬੰਦ ਕਰਕੇ ਮੌਕੇ ਤੋਂ ਚਲੇ ਗਏ, ਜਿਨ੍ਹਾਂ ਦੀ ਸੂਚੀ ਤਿਆਰ ਕਰਦੇ ਹੋਏ ਡਰੱਗ ਇੰਸਪੈਕਟਰ ਵੱਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਦੀ ਰਿਪੋਰਟ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਸਖਤ ਹੁਕਮਾਂ ਅਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਸਖਤ ਨਿਰਦੇਸ਼ਾਂ ਤਹਿਤ ਅੱਜ ਉਨ੍ਹਾਂ ਵੱਲੋਂ ਪੰਡੋਰੀ ਰਣ ਸਿੰਘ ਦੇ ਦੋ ਮੈਡੀਕਲ ਸਟੋਰ, ਗੱਗੋਬੂਹਾ ਦੇ ਤਿੰਨ ਮੈਡੀਕਲ ਸਟੋਰ ਅਤੇ ਪਿੰਡ ਸੋਹਲ ਦੇ ਤਿੰਨ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਜਦਕਿ ਪਿੰਡ ਢਾਲਾ ਵਿਚ ਸਾਰੇ ਮੈਡੀਕਲ ਸਟੋਰ ਬੰਦ ਹੋ ਚੁੱਕੇ ਸਨ, ਜਿਨ੍ਹਾਂ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਉਨ੍ਹਾਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਕੋਈ ਵੀ ਇਤਰਾਜ਼ਯੋਗ ਦਵਾਈ ਬਰਾਮਦ ਨਹੀਂ ਹੋਈ। ਡਰੱਗ ਕੰਟਰੋਲਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜੇ ਕੋਈ ਵੀ ਵਿਅਕਤੀ ਬਿਨਾਂ ਪਰਚੀ ਤੋਂ ਪਾਬੰਦੀਸ਼ੁਦਾ ਦਵਾਈ ਵੇਚਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
