ਗੁਰਦਾਸਪੁਰ ’ਚ ਗੈਸ ਸਿਲੰਡਰਾਂ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਉਪਲੱਬਧ : DC ਆਦਿੱਤਿਆ
Tuesday, Mar 31, 2026 - 11:16 AM (IST)
ਗੁਰਦਾਸਪੁਰ (ਹਰਮਨ): ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਜ਼ਿਲਾ ਗੁਰਦਾਸਪੁਰ ਦੀ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲਾ ਗੁਰਦਾਸਪੁਰ ਅਧੀਨ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਸਿਲੰਡਰਾਂ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਗੈਸ ਬੁਕਿੰਗ ਲਈ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਇਸ ਅਨੁਸਾਰ ਪੇਂਡੂ ਖੇਤਰਾਂ ’ਚ 45 ਦਿਨਾਂ ਬਾਅਦ ਅਤੇ ਸ਼ਹਿਰੀ ਖੇਤਰਾਂ ’ਚ 25 ਦਿਨਾਂ ਬਾਅਦ ਹੀ ਗੈਸ ਸਿਲੰਡਰ ਬੁੱਕ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕਈ ਵਾਰ ਅਫ਼ਵਾਹਾਂ ਕਾਰਨ ਲੋਕ ਲੋੜ ਤੋਂ ਵੱਧ ਬੁਕਿੰਗ ਕਰਵਾ ਲੈਂਦੇ ਹਨ, ਜਿਸ ਨਾਲ ਦੂਜਿਆਂ ਨੂੰ ਮੁਸ਼ਕਲ ਆਉਂਦੀ ਹੈ। ਇਸ ਲਈ ਨਾਗਰਿਕ ਸਿਰਫ਼ ਲੋੜ ਅਨੁਸਾਰ ਹੀ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।
ਇਹ ਵੀ ਪੜ੍ਹੋ- 3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest Update
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਪੈਟਰੋਲ ਪੰਪਾਂ ’ਤੇ ਵੀ ਤੇਲ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੈਨਿਕ ਹੋ ਕੇ ਵੱਧ ਮਾਤਰਾ ’ਚ ਪੈਟਰੋਲ ਜਾਂ ਡੀਜ਼ਲ ਖ਼ਰੀਦ ਕੇ ਘਰਾਂ ’ਚ ਇਕੱਠਾ ਨਾ ਕਰਨ। ਪ੍ਰਸ਼ਾਸਨ ਵੱਲੋਂ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
