ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਵੱਲੋਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Monday, Jun 24, 2024 - 05:03 PM (IST)

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗਇੰਦਵਾਲ ਸਾਹਿਬ ਵਿਖੇ ਬੰਦ ਇਕ ਹਵਾਲਾਤੀ ਵੱਲੋਂ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜੇਲ੍ਹ ਵਿਚ ਬੰਦ ਹਵਾਲਾਤੀ ਅਮਨਜੋਤ ਸਿੰਘ ਉਰਫ ਬਿੱਲਾ ਉਰਫ ਅਮਨ ਪੁੱਤਰ ਹਰਪ੍ਰੀਤ ਸਿੰਘ ਵਾਸੀ ਬੁਲਾਰਾ ਵੱਲੋਂ ਬੀਤੇ ਕੱਲ੍ਹ ਜੇਲ੍ਹ ਵਿਚ ਕਿਸੇ ਨਕੀਲੀ ਚੀਜ਼ ਨਾਲ ਆਪਣੀ ਗਰਦਨ ’ਤੇ ਆਤਮ ਹੱਤਿਆ ਦੇ ਇਰਾਦੇ ਨਾਲ ਕੱਟ ਲਗਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਲੂ ਦੇ ਸੇਕੇ ਨੇ ਮਚਾਇਆ ਕਹਿਰ, ਸਿਖਰਾਂ 'ਤੇ ਪੁੱਜਾ ਪਾਰਾ, ਰਿਕਸ਼ਾ ਚਾਲਕਾਂ ਦੇ ਕੰਮਕਾਜ ਪਏ ਠੱਪ
ਜਿਸ ਦਾ ਪਤਾ ਚੱਲਣ ’ਤੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8