ਸੁਖਬੀਰ ਬਾਦਲ ਵੱਲੋਂ ਮਛੇਰਿਆਂ ਲਈ ਵਿਸ਼ੇਸ਼ ਸੋਸਾਇਟੀ ਦੇ ਗਠਨ ਦਾ ਐਲਾਨ

Wednesday, Feb 09, 2022 - 10:37 PM (IST)

ਸੁਖਬੀਰ ਬਾਦਲ ਵੱਲੋਂ ਮਛੇਰਿਆਂ ਲਈ ਵਿਸ਼ੇਸ਼ ਸੋਸਾਇਟੀ ਦੇ ਗਠਨ ਦਾ ਐਲਾਨ

ਸੁਜਾਨਪੁਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਹਲਕਾ ਸੁਜਾਨਪੁਰ ਦੀ ਫੇਰੀ 'ਤੇ ਆਏ, ਜਿਥੇ ਉਨ੍ਹਾਂ ਵਲੋਂ ਰਣਜੀਤ ਸਾਗਰ ਡੈਮ ਦੇ ਨਾਲ ਵਸਦੇ ਮੱਛੀਆਂ ਫੜਨ ਵਾਲੇ ਪਰਿਵਾਰਾਂ ਲਈ ਵਿਸ਼ੇਸ਼ ਐਲਾਨ ਕੀਤਾ ਗਿਆ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਮਛੇਰਿਆਂ ਦੀ ਮੰਗ ਹੈ ਕਿ ਇਕ ਸੋਸਾਇਟੀ ਬਣਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਹਲਕਾ ਆਬਜ਼ਰਵਰਾਂ ਦੀ ਨਿਯੁਕਤੀ

ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਮਛਿਆਰੇ ਪਰਿਵਾਰਾਂ ਲਈ ਵਿਸ਼ੇਸ਼ ਸੋਸਾਇਟੀ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ ਕਿਉਂਕਿ ਬਹੁਤ ਸਾਰੇ ਪਰਿਵਾਰ ਇਨ੍ਹਾਂ ਨਾਲ ਜੁੜੇ ਹੋਏ ਹਨ। ਬਾਦਲ ਨੇ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਉਨ੍ਹਾਂ 'ਤੇ ਪੂਰਾ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ,ਚੋਣ ਮੈਨੇਜਮੈਂਟ ਕਮੇਟੀ ਦਾ ਬਣਾਇਆ ਚੇਅਰਮੈਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News