ਸੁਖਬੀਰ ਬਾਦਲ ਬਿਨਾਂ ਨਹੀਂ ਚੱਲ ਸਕਦਾ ਅਕਾਲੀ ਦਲ, ਬੱਬੇਹਾਲੀ ਤੇ ਸੰਧੂ ਨੇ ਚੱਟਾਨ ਵਾਂਗ ਖੜ੍ਹੇ ਹੋਣ ਦਾ ਦਿੱਤਾ ਫਤਵਾ

Friday, Jun 28, 2024 - 02:45 PM (IST)

ਸੁਖਬੀਰ ਬਾਦਲ ਬਿਨਾਂ ਨਹੀਂ ਚੱਲ ਸਕਦਾ ਅਕਾਲੀ ਦਲ, ਬੱਬੇਹਾਲੀ ਤੇ ਸੰਧੂ ਨੇ ਚੱਟਾਨ ਵਾਂਗ ਖੜ੍ਹੇ ਹੋਣ ਦਾ ਦਿੱਤਾ ਫਤਵਾ

ਗੁਰਦਾਸਪੁਰ (ਹਰਮਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਗੀ ਨੂੰ ਲੈ ਕੇ ਪਾਰਟੀ 'ਚ ਚੱਲ ਰਹੀ ਕਲੇਸ਼ ਦੇ ਚਲਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਲੀਡਰਸ਼ਿਪ ਨੇ ਵੱਖ-ਵੱਖ ਜਗ੍ਹਾ 'ਤੇ ਪ੍ਰੈਸ ਕਾਨਫਰੰਸਾਂ ਕਰਕੇ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਫਤਵਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਕੁਝ ਏਜੰਸੀਆਂ ਜਾਣ ਬੁੱਝ ਕੇ ਪਾਰਟੀ ਦਾ ਅਕਸ ਖ਼ਰਾਬ ਕਰਨ ਲਈ ਬਣਾਈ ਵਿਉਂਤ ਦੇ ਚਲਦਿਆਂ ਪਾਰਟੀ ਨੂੰ ਬਦਨਾਮ ਕਰਕੇ ਖ਼ਤਮ ਕਰਨਾ ਚਾਹੁੰਦੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਕਿਸੇ ਵੀ ਕੀਮਤ ਤੇ ਪਾਰਟੀ ਨੂੰ ਦੋਫਾੜ ਨਹੀਂ ਦੇਣਗੇ। ਗੁਰਦਾਸਪੁਰ ਸ਼ਹਿਰ ਵਿੱਚ ਹਲਕਾ ਇੰਚਾਰਜ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਹਲਕਾ ਗੁਰਦਾਸਪੁਰ ਦੀਨਾਨਗਰ ਅਤੇ ਆਸ-ਪਾਸ ਦੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਨਾਲ ਪ੍ਰੈੱਸ ਕਾਨਫਰੰਸ ਕਰਕੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਅਤੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਬਗੈਰ ਇਹ ਪਾਰਟੀ ਨਹੀਂ ਚੱਲ ਸਕਦੀ ਜਿਸ ਕਰਕੇ ਪੂਰੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹੀ ਹੈ। ਚਾਹੇ ਭਾਜਪਾ ਤੇ ਕੁਝ ਏਜੰਸੀਆਂ ਪਾਰਟੀ ਨੂੰ ਦੋ ਫਾੜ ਕਰਨਾ ਚਾਹੁੰਦੀ ਹਨ ਪਰ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਇਸੇ ਤਰ੍ਹਾਂ ਗੁਰਦਾਸਪੁਰ ਦੇ ਨੁਸ਼ਹਿਰਾ ਮੱਝਾ ਸਿੰਘ ਗੁਰਦਾਸਪੁਰ 'ਚ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਰਮਨਦੀਪ ਸਿੰਘ ਸੰਧੂ ਦੀ ਅਗਵਾਈ 'ਚ ਸਮੂਹ ਜ਼ਿਲ੍ਹੇ ਦੀ ਲੀਡਰਸ਼ਿਪ ਇਕੱਤਰ ਹੋਈ ਜਿਨਾਂ ਨਾਲ ਜ਼ਿਲ੍ਹੇ ਦੇ ਹਰ ਹਲਕੇ ਤੋਂ ਹਲਕਾ ਪ੍ਰਧਾਨਾਂ ਨਾਲ ਸਮੂਹ ਵਰਕਰ ਸਾਹਿਬਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਫਤਵਾ ਦਿੱਤਾ , ਕਿਹਾ ਅਸੀਂ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਨ ਵਾਂਗ ਖੜੇ ਹਾਂ। ਅੱਜ ਜੇਕਰ ਪਾਰਟੀ 'ਤੇ ਮਾੜਾ ਸਮਾਂ ਆਇਆ ਹੈ ਤਾਂ ਭੱਜਣਾ ਨਹੀਂ ਚਾਹੀਦਾ ਸਗੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋਣ ਦੀ ਜ਼ਰੂਰਤ ਹੈ ਜਿਸ ਦੇ ਚਲਦਿਆਂ ਸਮੂਹ ਜ਼ਿਲ੍ਹਾ ਗੁਰਦਾਸਪੁਰ ਦੀ ਲੀਡਰਸ਼ਿਪ ਇੱਕ ਮੰਚ 'ਤੇ ਇਕੱਤਰ ਹੋ ਕੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਖੜ੍ਹੇ ਹਨ। ਜੇਕਰ ਕੋਈ ਪਾਰਟੀ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ 'ਤੇ ਐਕਸ਼ਨ ਵੀ ਲਿਆ ਜਾਵੇਗਾ।

ਇਹ ਵੀ ਪੜ੍ਹੋ- SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News