DM ਰੰਧਾਵਾ ਦੇ ਘਰ ਪੁੱਜੇ ਸੁਖਬੀਰ ਬਾਦਲ, ਪਰਿਵਾਰ ਨਾਲ ਕੀਤੀ ਮੁਲਾਕਾਤ
Friday, Mar 27, 2026 - 01:48 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਇਸ ਮਾਮਲੇ ਵਿੱਚ ਇਨਸਾਫ਼ ਲਈ ਹਰ ਸੰਭਵ ਕੋਸ਼ਿਸ਼ ਕਰੇਗਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਇੱਕ ਸਰਕਾਰੀ ਅਧਿਕਾਰੀ ਨੂੰ ਇਸ ਹੱਦ ਤੱਕ ਮਜ਼ਬੂਰ ਕਰਨਾ ਕਿ ਉਹ ਖੁਦਕੁਸ਼ੀ ਵਰਗਾ ਕਦਮ ਚੁੱਕੇ, ਬਹੁਤ ਹੀ ਦੁਖਦਾਈ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਇੱਕ ਮੰਤਰੀ ਦੇ ਦਬਾਅ ਕਾਰਨ ਗਗਨਦੀਪ ਸਿੰਘ ਰੰਧਾਵਾ ਨੂੰ ਇਹ ਕਦਮ ਚੁੱਕਣਾ ਪਿਆ, ਪਰ ਪੰਜਾਬ ਸਰਕਾਰ ਇਸ ਮਾਮਲੇ ਨੂੰ ਬਹੁਤ ਹੀ ਹਲਕੇ ਤਰੀਕੇ ਨਾਲ ਲੈ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸਿਰਫ਼ ਮੰਤਰੀ ਨੂੰ ਬਚਾਉਣਾ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਪੁਲਸ ਦੀ ਜਾਂਚ ’ਤੇ ਕੋਈ ਭਰੋਸਾ ਨਹੀਂ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਸੀਬੀਆਈ ਜਾਂਚ ਨਹੀਂ ਹੁੰਦੀ ਤਾਂ ਪੰਜਾਬ ਪੁਲਸ ਦੀ ਜਾਂਚ ਕਬੂਲਯੋਗ ਨਹੀਂ ਹੋਵੇਗੀ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਇਸ ਮਾਮਲੇ ਨਾਲ ਜੁੜੇ ਕੁਝ ਲੋਕਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਕੁਝ ਨੂੰ ਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ। ਖ਼ਾਸ ਕਰਕੇ ਲਾਲ ਜੀ ਭੁੱਲਰ ਨੂੰ ਜੇਲ੍ਹ ਵਿੱਚ ਵੀ ਵੀਆਈਪੀ ਸਹੂਲਤਾਂ ਮਿਲਣ ਦੀ ਗੱਲ ਉਨ੍ਹਾਂ ਨੇ ਉਠਾਈ। ਬਾਦਲ ਨੇ ਕਿਹਾ ਕਿ ਜੇਲ੍ਹ ਵਿੱਚ ਉਸਨੂੰ ਏਸੀ ਕਮਰਾ ਦਿੱਤਾ ਗਿਆ ਹੈ, ਘਰੋਂ ਖਾਣਾ ਆ ਰਿਹਾ ਹੈ ਅਤੇ ਸਟਾਫ਼ ਵੀ ਉਸਦੀ ਸੇਵਾ ਵਿੱਚ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ-ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਹਾਲਤ ਵਿੱਚ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਪਰਿਵਾਰ ਦਾ ਨਹੀਂ, ਸਗੋਂ ਪੂਰੇ ਪੰਜਾਬ ਦੇ ਨਿਆਂ ਨਾਲ ਜੁੜਿਆ ਹੋਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਲਈ ਸੰਘਰਸ਼ ਜਾਰੀ ਰੱਖਣਗੀਆਂ ਅਤੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਲੜਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਿਸੇ ਹੋਰ ਦੇ ਭੁਲੇਖੇ ਸੈਲੂਨ ਮਾਲਕ ਨੂੰ ਵੱਢ ਗਏ ਮੁਲਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
