ਗੁਰਦਾਸਪੁਰ ਪਹੁੰਚੇ ਸੁਖਬੀਰ ਸਿੰਘ ਬਾਦਲ, ਹੜ੍ਹ ''ਚ ਫਸੇ ਪਸ਼ੂਆਂ ਲਈ 11 ਟਰਾਲੀਆਂ ਭੇਜਿਆ ਚਾਰਾ

Sunday, Aug 31, 2025 - 03:55 PM (IST)

ਗੁਰਦਾਸਪੁਰ ਪਹੁੰਚੇ ਸੁਖਬੀਰ ਸਿੰਘ ਬਾਦਲ, ਹੜ੍ਹ ''ਚ ਫਸੇ ਪਸ਼ੂਆਂ ਲਈ 11 ਟਰਾਲੀਆਂ ਭੇਜਿਆ ਚਾਰਾ

ਗੁਰਦਾਸਪੁਰ (ਗੁਰਪ੍ਰੀਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ-ਪੀੜਤ ਇਲਾਕਿਆਂ ਦਾ ਦੌਰਾ ਕਰਨ ਲਈ ਗੁਰਦਾਸਪੁਰ ਪਹੁੰਚੇ। ਇਸ ਮੌਕੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਚ ਅਕਾਲੀ ਦਲ ਦੇ ਸੀਨੀਅਰ ਲੀਡਰ ਰਮਨ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ-ਪੀੜਤ ਇਲਾਕਿਆਂ ਵਿੱਚ ਰਹਿਣ ਵਾਲੇ ਪਸ਼ੂਆਂ ਲਈ 11 ਟਰਾਲੀਆਂ ਚਾਰੇ ਦੀਆਂ ਰਵਾਨਾ ਕੀਤੀਆਂ।

PunjabKesari

ਇਹ ਵੀ ਪੜ੍ਹੋ- ਪ੍ਰੇਮ ਵਿਆਹ ਦਾ ਖੂਨੀ ਅੰਜਾਮ: ਸਹੁਰਿਆਂ ਵੱਲੋਂ ਜਵਾਈ ਦਾ ਬੇਰਹਿਮੀ ਨਾਲ ਕਤਲ

ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁਸ਼ਕਿਲ ਘੜੀ 'ਚ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਅੱਜ ਰਾਜਨੀਤੀ ਤੋਂ ਉੱਪਰ ਉਠ ਕੇ ਲੋਕਾਂ ਦੇ ਦੁੱਖ-ਦਰਦ ਵਿਚ ਸਾਂਝ ਪਾਈ ਜਾਵੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News