ਸੁਖਬੀਰ ਬਾਦਲ ਦਾ CM ਮਾਨ 'ਤੇ ਵੱਡਾ ਹਮਲਾ: ਕਿਹਾ- ਦਿੱਲੀ ਦੇ ਪੈਰਾਂ 'ਚ ਡਿੱਗਣ ਵਾਲਿਆਂ ਨੂੰ SGPC 'ਤੇ ਸਵਾਲ ਚੁੱਕਣ ਦਾ
Monday, Jan 19, 2026 - 02:57 PM (IST)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਐਕਸ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਬਾਦਲ ਨੇ ਕਿਹਾ ਕਿ ਦਿੱਲੀ ਦੇ ਪੈਰਾਂ ਵਿੱਚ ਡਿੱਗਣ ਵਾਲੇ ਭਗਵੰਤ ਮਾਨ ਨੂੰ ਪੰਥ ਦੀ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਛਿੜੀ 'ਜਾਤੀ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਨੇ ਦਿੱਤਾ ਜਵਾਬ
ਸੁਖਬੀਰ ਬਾਦਲ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਨੇ ਸਾਰਾ ਪੰਜਾਬ ਆਪਣੇ ਦਿੱਲੀ ਦੇ ਆਕਾਵਾਂ ਨੂੰ ਲੁੱਟ ਕੇ ਖਵਾ ਦਿੱਤਾ ਹੈ, ਅਤੇ ਦੂਜੇ ਪਾਸੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਸ 'ਬੇਈਮਾਨ ਪਾਰਟੀ' ਦੇ 'ਬੇਈਮਾਨ ਮੁੱਖ ਮੰਤਰੀ' ਨੂੰ ਦੂਜਿਆਂ 'ਤੇ ਸਵਾਲ ਪੁੱਛਣ ਦੀ ਬਜਾਏ ਪਹਿਲਾਂ ਪੀੜ੍ਹੀ ਥੱਲੇ ਸੋਟਾ ਫੇਰ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
