ਮੁਹੱਲਾ ਕਲੀਨਿਕ ਨੂੰ ਲੈ ਕੇ ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਤੰਜ, ਬੰਦੀ ਸਿੰਘਾਂ ਬਾਰੇ ਕਹੀ ਇਹ ਗੱਲ

Monday, Feb 06, 2023 - 12:35 PM (IST)

ਮੁਹੱਲਾ ਕਲੀਨਿਕ ਨੂੰ ਲੈ ਕੇ ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਤੰਜ, ਬੰਦੀ ਸਿੰਘਾਂ ਬਾਰੇ ਕਹੀ ਇਹ ਗੱਲ

ਅੰਮ੍ਰਿਤਸਰ (ਬਿਊਰੋ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਬੜੇ ਚਾਅ ਨਾਲ ਵੋਟਾਂ ਪਾਈਆਂ ਸਨ ਅਤੇ 'ਆਪ' ਨੇ  ਇਤਿਹਾਸਕ ਜਿੱਤ ਹਾਸਲ ਕੀਤੀ ਸੀ। ਪੰਜਾਬ ਸਰਕਾਰ ਨੇ ਵੋਟਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੰਡਸਟਰੀ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰ ਦਿੱਤਾ ਹੈ ਅਤੇ ਪੰਜਾਬ ਦੀ ਇੰਡਸਟਰੀ ਹੁਣ ਮਾਈਗਰੇਟ ਹੋਣ ਨੂੰ ਮਜ਼ਬੂਰ ਹੈ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਸੁਖਬੀਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ 'ਤੇ ਬੋਲਦੇ ਹੋਏ ਕਿਹਾ ਹੈ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਇਕ ਘੰਟੇ ਦੀ ਵੀ ਪੈਰੋਲ ਨਹੀਂ ਦਿੱਤੀ ਪਰ ਦੂਜੇ ਪਾਸੇ ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਨੂੰ ਲੈ ਕੇ ਤੰਜ ਕੱਸਦਿਆਂ ਕਿਹਾ ਕਿ ਇਨ੍ਹਾਂ ਲਈ ਸਰਕਾਰ ਕੋਈ ਨਵੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਸਾਡੀ ਸਰਕਾਰ ਦੇ ਸਮੇਂ 'ਤੇ ਬਣੇ ਸੇਵਾ ਕੇਂਦਰਾਂ ਦੀ ਮੁਰੰਮਤ ਕਰਕੇ ਹੀ ਮੁਹੱਲਾ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਸੁਖਬੀਰ ਬਾਦਲ ਵੱਲੋਂ ਮਾਨ ਸਰਕਾਰ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ 'ਚ ਜੋ ਹਰ ਰੋਜ਼ ਲੁੱਟਾਂ-ਖੋਹਾਂ ਹੋ ਰਹੀਆਂ ਹਨ, ਇਸ ਦੀ ਜ਼ਿੰਮੇਵਾਰ ਵੀ ਪੰਜਾਬ ਸਰਕਾਰ  ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News