ਪਾਰਟੀ ’ਚ ਹੁਣ ਸਿਫ਼ਾਰਸ਼ੀਆਂ ਨੂੰ ਨਹੀਂ, ਮਿਹਨਤੀਆਂ ਨੂੰ ਅੱਗੇ ਲਿਆਵਾਂਗੇ : ਸੁਖਬੀਰ ਬਾਦਲ
Monday, Jan 23, 2023 - 01:15 PM (IST)

ਅੰਮ੍ਰਿਤਸਰ (ਛੀਨਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੰਮ੍ਰਿਤਸਰ ਫੇਰੀ ਦੌਰਾਨ ਅਕਾਲੀ ਦਲ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੌਂਸਲਰ ਸਮਸ਼ੇਰ ਸਿੰਘ ਸ਼ੇਰਾ ਉਨ੍ਹਾਂ ਨੂੰ ਮਿਲੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ।
ਇਹ ਵੀ ਪੜ੍ਹੋ- ਵਿਜੇ ਰੂਪਾਨੀ, ਅਸ਼ਵਨੀ ਸ਼ਰਮਾ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਈ ਭਾਜਪਾ ਆਗੂ
ਇਸ ਮੌਕੇ ਸਮਸ਼ੇਰ ਸਿੰਘ ਸ਼ੇਰਾ ਨੇ ਗੁਰੂ ਨਗਰੀ ’ਚ ਜ਼ੀਮਨੀ ਪੱਧਰ ’ਤੇ ਅਕਾਲੀ ਦਲ ਦੇ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਪਾਰਟੀ ਦੀ ਮਜ਼ਬੂਤੀ ਵਾਸਤੇ ਕੀਤੇ ਜਾ ਰਹੇ ਕੰਮ ਦੇ ਬਾਰੇ ’ਚ ਵੀ ਗੱਲਬਾਤ ਕੀਤੀ। ਸ਼ੇਰਾ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਅੰਮ੍ਰਿਤਸਰ ’ਚ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਵਧੇਰੇ ਮਜ਼ਬੂਤ ਕਰਨ ਲਈ ਇਸ ਵਾਰ ਅਕਾਲੀ ਜਥਾ ਸ਼ਹਿਰੀ ਦੀ ਕਮਾਂਡ ਕਿਸੇ ਸਰਗਰਮ ਆਗੂ ਹੱਥ ਸੌਂਪੀ ਜਾਵੇ, ਜਿਹੜਾ ਸ਼ਹਿਰ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਧੜੇਬੰਦੀ ਰਹਿਤ ਇਕ ਮਾਲਾ ’ਚ ਪਰੋਅ ਕੇ ਰੱਖ ਸਕੇ। ਉਨ੍ਹਾਂ ਕਿਹਾ ਕਿ ਅਗਾਮੀ ਨਗਰ ਨਿਗਮ ਚੋਣਾਂ 'ਤੇ ਫਿਰ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਮਸ਼ੇਰ ਸਿੰਘ ਸ਼ੇਰਾ ਦੇ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਆਖਿਆ ਕਿ ਪਾਰਟੀ ’ਚ ਹੁਣ ਸ਼ਿਫਾਰਸ਼ੀਆਂ ਨੂੰ ਨਹੀਂ ਮਿਹਨਤੀਆਂ ਨੂੰ ਹੀ ਅੱਗੇ ਲਿਆਵਾਂਗੇ, ਜਿਹੜੇ ਦਿਨ-ਰਾਤ ਮਿਹਨਤ ਕਰ ਕੇ ਪਾਰਟੀ ਨੂੰ ਹੋਰ ਵਧੇਰੇ ਬੁਲੰਦੀਆਂ ’ਤੇ ਪਹੁੰਚਾ ਸਕਣ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।