ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

Saturday, Mar 21, 2026 - 05:51 PM (IST)

ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਲਾਲਜੀਤ ਭੁੱਲਰ 'ਤੇ ਕਤਲ ਦਾ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪੂਰੇ ਮਾਮਲੇ ਦੀ ਸੀ. ਬੀ. ਆਈ. (CBI) ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ । ਉਨ੍ਹਾਂ ਕਿਹਾ ਕਿ ਪੁਲਸ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਐਫ.ਆਈ.ਆਰ. ਦਰਜ ਕਰਨ ਵਿੱਚ ਆਨਾਕਾਨੀ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE

ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ  ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਦ ਤੱਕ ਪੁਲਸ  ਐਫ.ਆਈ.ਆਰ. ਦਰਜ ਨਹੀਂ ਕਰਦੀ, ਉਹ ਉੱਥੇ ਹੀ ਪਰਿਵਾਰ ਦੇ ਨਾਲ ਡਟੇ ਰਹਿਣਗੇ।

ਇਹ ਵੀ ਪੜ੍ਹੋ-  ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News