ਸੁਖਜਿੰਦਰ ਰੰਧਾਵਾ ਨੇ ਈ. ਡੀ. ਵੱਲੋਂ ਸੁਖਪਾਲ ਖਹਿਰਾ ਦੀ ਪ੍ਰਾਪਰਟੀ ਅਟੈਚ ਕਰਨ ਦੀ ਕੀਤੀ ਨਿੰਦਾ
Wednesday, Mar 12, 2025 - 01:51 PM (IST)

ਗੁਰਦਾਸਪੁਰ : ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਵਿਚਲੀ ਪ੍ਰਾਪਰਟੀ ਈ. ਡੀ ਵੱਲੋਂ ਅਟੈਚ ਕਰਨ ਦੀ ਨਿੰਦਾ ਕਰਦੇ ਹੋਏ ਇਸ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਚੜ੍ਹਦੀ ਕਲਾ ਵੇਖ ਕਿ ਭਾਜਪਾ ਦੇ ਇਸ਼ਾਰਿਆਂ ਤੇ ਈ. ਡੀ. ਕਦੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਕਦੇ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਭਾਜਪਾ ਅਤੇ ਈ. ਡੀ. ਦੇ ਅਜਿਹੇ ਹੱਥਕੰਡਿਆਂ ਤੋਂ ਡਰਨ ਵਾਲੀ ਨਹੀਂ ਤੇ ਆਪਣੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਡੱਟ ਕੇ ਚੱਟਾਨ ਵਾਂਗ ਖੜੇਗੀ।