ਸੁਖਜਿੰਦਰ ਰੰਧਾਵਾ ਰਾਜਸਥਾਨ ਵਿਧਾਇਕ ਦਲ ਦੀ ਬੈਠਕ ਤੇ ਨਵੇਂ ਪਾਰਲੀਮੈਂਟ ਮੈਂਬਰਾਂ ਦੇ ਸਨਮਾਨ ਸਮਾਰੋਹ ''ਚ ਹੋਏ ਸ਼ਾਮਲ

Wednesday, Jul 10, 2024 - 01:50 PM (IST)

ਸੁਖਜਿੰਦਰ ਰੰਧਾਵਾ ਰਾਜਸਥਾਨ ਵਿਧਾਇਕ ਦਲ ਦੀ ਬੈਠਕ ਤੇ ਨਵੇਂ ਪਾਰਲੀਮੈਂਟ ਮੈਂਬਰਾਂ ਦੇ ਸਨਮਾਨ ਸਮਾਰੋਹ ''ਚ ਹੋਏ ਸ਼ਾਮਲ

ਪਠਾਨਕੋਟ (ਅਦਿਤਿਆ ): ਅੱਜ ਸਰਦਾਰ  ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਜੈਪੁਰ ਰਾਜਸਥਾਨ ਵਿਖੇ ਪ੍ਰਦੇਸ਼ ਕਾਂਗਰਸ ਵੱਲੋਂ ਵਿਧਾਇਕ ਦਲ ਦੀ ਬੈਠਕ ਅਤੇ ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰਾਂ ਦੇ ਸਨਮਾਨ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ।

ਇਹ ਵੀ ਪੜ੍ਹੋ- ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ 'ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ

ਇਸ ਮੌਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸੀ ਵਿਧਾਇਕਾਂ, ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰਾਂ ਅਤੇ ਆਗੂਆਂ ਨਾਲ  ਵਿਚਾਰ ਸਾਂਝੇ ਕਰਦੇ ਹੋਏ ਕਾਂਗਰਸ ਪਾਰਟੀ ਦੀ ਰਣਨੀਤੀ 'ਤੇ ਚਰਚਾ ਕੀਤੀ, ਨਾਲ ਹੀ ਨਵੇਂ ਅਹੁਦੇਦਾਰਾਂ ਨੂੰ  ਪ੍ਰਦੇਸ਼ ਦੀ ਜਨਤਾ ਲ‌ਈ ਮਿਹਨਤ ਅਤੇ ਲਗਨ ਨਾਲ ਸੇਵਾ ਕਰਨ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ- ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ

ਆਪਣੇ ਸੰਬੋਧਨ ਦੇ ਅਖੀਰ ਵਿੱਚ ਉਹਨਾਂ ਗੁਰਦਾਸਪੁਰ ਲੋਕ ਸਭਾ ਚੋਣਾਂ ਦੀ ਜਿੱਤ ਲ‌ਈ ਆਗੂਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਸਭ ਦਾ ਧੰਨਵਾਦ ਕੀਤਾ ਜਿਹਨਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਵਿੱਚ ਡੇਰੇ ਲਾ ਕਿ ਸਖ਼ਤ ਮਿਹਨਤ ਕੀਤੀ ਸੀ।  ਇਸ ਮੌਕੇ 'ਤੇ ਉਹਨਾਂ ਨਾਲ ਕਾਂਗਰਸ ਪਾਰਟੀ ਦੇ ਉੱਚ ਆਗੂ ਸਚਿਨ ਪਾਇਲਟ ਰਾਜਸਥਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਅਤੇ ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਟੀਕਾ ਰਾਮ ਜੂਲੀ ਸਮੇਤ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ, ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਹ ਵੀ ਪੜ੍ਹੋ- GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News