ਸੁਖਜਿੰਦਰ ਸਿੰਘ ਰੰਧਾਵਾ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਵਿਖੇ ਹੋਏ ਨਤਮਸਤਕ

Saturday, Jul 13, 2024 - 05:49 PM (IST)

ਸੁਖਜਿੰਦਰ ਸਿੰਘ ਰੰਧਾਵਾ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕਲਾਨੌਰ ਵਿਖੇ ਹੋਏ ਨਤਮਸਤਕ

ਪਠਾਨਕੋਟ(ਅਦਿਤਿਆ): ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਕਲਾਨੌਰ ਵਿਖੇ ਸੁਸ਼ੋਭਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਲਾਨੌਰ ਦੇ ਬਾਜ਼ਾਰ 'ਚ ਵਪਾਰੀ ਭਰਾਵਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ ।

ਇਹ ਵੀ ਪੜ੍ਹੋ- ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਵਪਾਰੀ ਭਰਾਵਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਦਿੱਤੇ ਭਰਭੂਰ ਸਮਰਥਨ ਲ‌ਈ ਉਹਨਾਂ ਦੁਕਾਨਦਾਰ ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਤੇ ਕਿਹਾ ਕਿ ਜਿਸ ਲਗਨ ਅਤੇ ਮਿਹਨਤ ਨਾਲ ਸਖ਼ਤ ਗਰਮੀ ਹੋਣ ਦੇ ਬਾਵਜੂਦ ਤੁਸੀਂ ਮੇਰਾ ਲੋਕ ਸਭਾ ਚੋਣਾਂ ਵਿੱਚ ਸਾਥ ਦਿੱਤਾ ਹੈ ਮੇਰਾ ਰੋਮ ਰੋਮ ਤੁਹਾਡਾ ਹਮੇਸ਼ਾ ਦੇਣਦਾਰ ਰਹੇਗਾ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੁਕਾਨਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਹੋਣ ਵਾਲੀ ਜ਼ਿਮਣੀ ਚੋਣ ਵਿੱਚ ਅੱਗੇ  ਨਾਲੋਂ ਵੀ ਵੱਧ ਮਿਹਨਤ ਕਰਕੇ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਗੇ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਲਾਨੌਰ ਸਹਿਰ  ਦੀਆਂ ਪ੍ਰਮੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-ਇੰਗਲੈਂਡ ਦੇ ਗੁਰਦੁਆਰਾ ਸਾਹਿਬ 'ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News