ਸੁਖਜਿੰਦਰ ਸਿੰਘ ਰੰਧਾਵਾ ਨੇ ਜੰਮੂ ਕਸ਼ਮੀਰ ਚੋਣਾਂ ਬਾਰੇ ਦਿੱਲੀ ਵਿੱਚ ਕੀਤੀ ਅਹਿਮ ਮੀਟਿੰਗ

Monday, Aug 12, 2024 - 04:45 PM (IST)

ਸੁਖਜਿੰਦਰ ਸਿੰਘ ਰੰਧਾਵਾ ਨੇ ਜੰਮੂ ਕਸ਼ਮੀਰ ਚੋਣਾਂ ਬਾਰੇ ਦਿੱਲੀ ਵਿੱਚ ਕੀਤੀ ਅਹਿਮ ਮੀਟਿੰਗ

ਬਟਾਲਾ/ਕਲਾਨੌਰ (ਬੇਰੀ, ਮਨਮੋਹਨ)- ਅੱਜ ਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਜੰਮੂ ਕਸ਼ਮੀਰ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਵਿਖੇ ਜੰਮੂ ਕਸ਼ਮੀਰ ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਜੰਮੂ ਕਸ਼ਮੀਰ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਕਾਰ ਰਸੂਲ ਵਾਨੀ ਦੇ ਨਾਲ ਮੁਲਾਕਾਤ ਕੀਤੀ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਵਿਚਾਰ ਚਰਚਾ ਕੀਤੀ।

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਸੂਬੇ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਦੇ ਪ੍ਰਭਾਰੀ ਹੋਣ ਦੇ ਨਾਤੇ ਕਾਂਗਰਸ ਪਾਰਟੀ ਦਾ ਪ੍ਰਦਰਸਨ ਬਹੁਤ ਵਧੀਆ ਰਿਹਾ ਸੀ ਜਿਸ ਤੋਂ ਖੁਸ਼ ਹੋ ਕੇ ਕਾਂਗਰਸ ਹਾਈਕਮਾਂਡ ਖਾਸ ਤੌਰ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਅਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਰਾਜਸਭਾ ਮੈਂਬਰ ਸੋਨੀਆ ਗਾਂਧੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜਨ ਖੜਗੇ ਨੇ ਖੁੱਸ਼ ਹੋ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰੇਗੀ।


author

Shivani Bassan

Content Editor

Related News