ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਮਾਧੋਪੁਰ-ਸ਼ਾਹਪੁਰ ਕੰਡੀ ਸੜਕ ਦਾ ਰੱਖਿਆ ਨੀਂਹ ਪੱਥਰ

Saturday, Jan 11, 2025 - 03:02 PM (IST)

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਨੇ ਮਾਧੋਪੁਰ-ਸ਼ਾਹਪੁਰ ਕੰਡੀ ਸੜਕ ਦਾ ਰੱਖਿਆ ਨੀਂਹ ਪੱਥਰ

ਪਠਾਨਕੋਟ- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਹਲਕਾ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ ਦੀ ਹਾਜ਼ਰੀ ਵਿੱਚ ਨੈਸ਼ਨਲ ਹਾਈਵੇ ਐੱਨ ਐੱਚ 44 ਮਾਧੋਪੁਰ ਤੋਂ ਸ਼ਾਹਪੁਰ ਕੰਢੀ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। ਜਿਸ ਨਾਲ ਮਾਧੋਪੁਰ ਤੋਂ ਸ਼ਾਹਪੁਰ ਕੰਢੀ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਪਠਾਨਕੋਟ ਜ਼ਿਲੇ ਦੀਆਂ ਲਿੰਕ ਸੜਕਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਕੰਢੀ ਏਰੀਏ ਦੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਇਆ ਕਰਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਜਿਸ ਨਾਲ ਲੋਕਾਂ ਨੂੰ ਪੀਣ  ਵਾਲੇ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ । 

ਉਨ੍ਹਾਂ ਦੀ ਪਠਾਨਕੋਟ ਜ਼ਿਲੇ ਦੀ ਫੇਰੀ ਨਾਲ ਵਰਕਰਾਂ ਨੂੰ ਭਾਰੀ ਉਤਸ਼ਾਹ ਮਿਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ,ਮੇਅਰ ਨਗਰ ਨਿਗਮ ਪਠਾਨਕੋਟ ਪੰਨਾ ਲਾਲ ਭਾਟੀਆ , ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਬੱਬਲੀ, ਸੀਨੀਅਰ ਕਾਂਗਰਸੀ ਆਗੂ ਪੰਮੀ ਪਠਾਨੀਆ ਕੌਂਸਲਰ ਅਮਿਤ ਮਿੱਤੂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਹਾਜ਼ਰ ਸਨ ।


author

Shivani Bassan

Content Editor

Related News