ਸੁਖਜਿੰਦਰ ਰੰਧਾਵਾ ਨੇ 2 ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
Friday, Jul 05, 2024 - 12:03 PM (IST)
ਬਟਾਲਾ/ਕਲਾਨੌਰ (ਬੇਰੀ, ਮਨਮੋਹਨ,ਆਦਿਤਿਆ)-ਮਾਝੇ ਦੇ ਜਰਨੈਲ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਵੋਟਰਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਆਪਣੇ ਲੋਕ ਸਭਾ ਹਲਕੇ ਦੇ ਕੰਮਾਂ ਦੀ ਪੈਰਵਾਈ ਚਾਲੂ ਕਰ ਦਿੱਤੀ ਹੈ। ਇਸ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਦੋ ਅਹਿਮ ਮੁੱਦਿਆਂ ’ਤੇ ਮੁਲਾਕਾਤ ਕਰ ਕੇ ਬਟਾਲਾ ਸ਼ੂਗਰ ਮਿੱਲ ਵਾਲੇ ਹਾਈਵੇ ਤੇ ਫਲਾਈਓਵਰ ਬਣਾਉਣ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਸ਼ੱਕੀ ਨਾਲੇ ’ਤੇ ਬਣੇ ਪੁਲ ਦੇ ਸਪੈਨ ਵਿਚ ਵਾਧਾ ਕਰਨ ਦੀ ਮੰਗ ਕੀਤੀ ਤਾਂ ਕਿ ਬਰਸਾਤੀ ਮੌਸਮ ਦੌਰਾਨ ਪਾਣੀ ਨਿਰਵਿਘਨ ਲੰਘ ਸਕੇ ਤੇ ਸ਼ੱਕੀ ਨਾਲੇ ਦੇ ਨਾਲ ਲੱਗਦੇ ਪਿੰਡਾਂ ’ਚ ਪਾਣੀ ਭਰਨ ਤੋਂ ਬਚਾਇਆ ਜਾ ਸੱਕੇ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਰੱਖੀਆਂ ਦੋ ਅਹਿਮ ਮੰਗਾਂ ’ਤੇ ਜਲਦ ਹੀ ਇਨ੍ਹਾਂ ਕਾਰਜਾਂ ਨੂੰ ਸ਼ੁਰੂ ਅਤੇ ਮੁਕੰਮਲ ਕਰਵਾਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਕਿਸ਼ਨ ਚੰਦਰ ਮਹਾਜਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ- GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8