ਸੁਖਜਿੰਦਰ ਰੰਧਾਵਾ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ''ਤੇ ਦਿੱਤੀ ਵਧਾਈ: ਕਿਸ਼ਨ ਚੰਦਰ

Saturday, Aug 03, 2024 - 04:49 PM (IST)

ਸੁਖਜਿੰਦਰ ਰੰਧਾਵਾ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ''ਤੇ ਦਿੱਤੀ ਵਧਾਈ: ਕਿਸ਼ਨ ਚੰਦਰ

ਗੁਰਦਾਸਪੁਰ (ਸ਼ਾਰਧਾ)- ਅੱਜ ਕਾਂਗਰਸ ਹਾਈਕਮਾਂਡ ਨੇ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਲ‌ਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ। ਜਿਸ ਦੇ ਮੱਦੇਨਜ਼ਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਉਨ੍ਹਾਂ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਕਾਂਗਰਸ ਪਾਰਟੀ ਦੀ ਚੇਅਰਪਰਸਨ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਤੇ ਰਾਜਸਥਾਨ ਸੂਬੇ ਤੋਂ ਰਾਜ ਸਭਾ ਮੈਂਬਰ ਸ੍ਰੀਮਤੀ ਸੋਨੀਆ ਗਾਂਧੀ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਨਿਧੜਕ ਨੇਤਾ ਰਾਹੁਲ ਗਾਂਧੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਉਨ੍ਹਾਂ ਕਿਹਾ ਇਨ੍ਹਾਂ ਦੀ ਪਾਰਖੂ ਅੱਖ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ  ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲ‌ਈ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ  ਚੋਣ ਕੀਤੀ ਹੈ, ਇਥੇ ਇਹ ਗੱਲ ਵਿਸ਼ੇਸ਼ ਤੌਰ 'ਤੇ ਦੱਸਣਯੋਗ ਹੈ ਕਿ ਜਦ ਤੋਂ ਕਾਂਗਰਸ ਹਾਈਕਮਾਂਡ ਨੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਕਾਂਗਰਸ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ, ਉਨ੍ਹਾਂ ਨੇ ਰਾਜਸਥਾਨ ਕਾਂਗਰਸ ਵਿੱਚ ਇਕ ਨਵੀਂ ਚੇਤਨਾ ਦੀ ਲਹਿਰ ਬਲਾਕ ਪੱਧਰ 'ਤੇ ਲੈ ਕੇ ਸਟੇਟ ਪੱਧਰ ਤੱਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਪੈਦਾ ਕੀਤੀ ਹੈ । ਜਿਸ ਦੀ ਬਦੌਲਤ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਵਿੱਚ ਸਖ਼ਤ ਮਿਹਨਤ ਕਰਕੇ ਲੋਕ ਸਭਾ ਚੋਣਾਂ ਵਿੱਚ 11 ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਕਾਂਗਰਸ ਹਾਈਕਮਾਂਡ ਦੀ ਝੋਲੀ ਵਿੱਚ ਪਾਈਆਂ ਸਨ ਤੇ ਚੰਦ ਦਿਨਾਂ  ਦੀ ਚੋਣ ਮੁਹਿੰਮ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ ਵੀ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਸੀ। ਜਿਸ ਕਰਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਕੱਦ ਕਾਂਗਰਸ ਹਾਈਕਮਾਂਡ ਦੀਆਂ ਨਜ਼ਰਾਂ ਵਿੱਚ ਬਹੁਤ ਉੱਚਾ ਹੋਇਆ ਸੀ।  

ਇਹ ਵੀ ਪੜ੍ਹੋ- ਤਰਨਤਾਰਨ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਛਾਪੇਮਾਰੀ ਕਰਦਿਆਂ ਦੋ ਨੂੰ ਕੀਤਾ ਕਾਬੂ

ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਜੰਮੂ ਕਸ਼ਮੀਰ ਦੀਆਂ ਚੋਣਾਂ ਵਿੱਚ ਵੀ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਵੱਜੋਂ ਉਥੇ ਸਖ਼ਤ ਮਿਹਨਤ ਕਰਕੇ ਪਾਰਟੀ ਹਾਈਕਮਾਂਡ ਵੱਜੋਂ ਨਿਵਾਜੇ ਗ‌ਏ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦੀ ਕਸੌਟੀ 'ਤੇ ਵੀ ਸਖ਼ਤ ਮਿਹਨਤ ਕਰਕੇ ਪੂਰਾ ਉਤਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News