ਸੁਖਜਿੰਦਰ ਰੰਧਾਵਾ ਦੇਸ਼ ਦੀ ਸੰਸਦ ''ਚ ਪੰਜਾਬ ਤੇ ਕਿਸਾਨਾਂ ਦੀ ਆਵਾਜ਼ ਬਣ ਕੇ ਦਹਾੜਿਆ
Saturday, Dec 14, 2024 - 11:35 AM (IST)
ਪਠਾਨਕੋਟ- ਅੱਜ ਦੇਸ਼ ਦੀ ਸੰਸਦ 'ਚ ਪੰਜਾਬ, ਪੰਜਾਬੀਅਤ ਅਤੇ ਕਿਸਾਨਾਂ ਲਈ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਤੋਂ ਦੁੱਖੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਤਿਹਾਸਕ ਭਾਸ਼ਣ ਦਿੱਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਮੋਦੀ ਸਰਕਾਰ ਨੂੰ ਸੈਕੂਲਰ ਸਟੇਟ ਦਾ ਪਾਠ ਯਾਦ ਕਰਵਾਉਂਦੀਆਂ ਪੰਜਾਬ ਦਾ ਕੁਰਬਾਨੀਆਂ ਭਰਿਆ ਇਤਿਹਾਸ ਚੇਤੇ ਕਰਵਾਇਆ। ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਹਨਾਂ ਗੁਰੂ ਕਾਲ ਸਿੱਖ ਰਾਜ ਤੋਂ ਲੈ ਕੇ ਆਜ਼ਾਦੀ ਦੀ ਲਹਿਰ ਤੱਕ ਦਾ ਪੰਜਾਬੀਆਂ ਦਾ ਕੁਰਬਾਨੀਆਂ ਭਰਿਆ ਇਤਿਹਾਸ ਤੱਥਾ ਸਹਿਤ ਦੇਸ਼ ਦੀ ਸੰਸਦ ਵਿੱਚ ਰੱਖਦਿਆਂ ਹਾਕਮ ਧਿਰ ਨੂੰ ਲਾਹਨਤਾਂ ਪਾਈਆਂ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 19 ਜ਼ਿਲ੍ਹਿਆਂ ਲਈ ਅਲਰਟ, ਠੰਡ ਤੋੜ ਸਕਦੀ ਹੈ ਰਿਕਾਰਡ
ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ ਅਤੇ ਇੰਦਰਾ ਗਾਂਧੀ ਵੱਲੋਂ ਦੇਸ਼ ਅਤੇ ਪੰਜਾਬ ਲਈ ਕੀਤੇ ਗਏ ਯੋਗਦਾਨ ਦਾ ਜ਼ਿਕਰ ਵੀ ਕੀਤਾ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਧਰੋਹੀ ਆਖ ਰਹੇ ਹਨ, ਉਹਨਾਂ ਨੂੰ ਦੇਸ਼ ਦੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਬਦੌਲਤ ਹੀ ਅੱਜ ਦੇਸ਼ ਦੇ ਅਨਾਜ ਭੰਡਾਰ ਭਰੇ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8