ਸੁਖਜਿੰਦਰ ਰੰਧਾਵਾ ਸ਼ਹੀਦ ਬਲਜਿੰਦਰ ਸਿੰਘ ਦੇ ਗ੍ਰਹਿ ਉਦੋਵਾਲੀ ਖੁਰਦ ਵਿਖੇ ਅਫਸੋਸ ਪ੍ਰਗਟ ਕਰਨ ਪਹੁੰਚੇ

Saturday, Aug 31, 2024 - 05:04 PM (IST)

ਸੁਖਜਿੰਦਰ ਰੰਧਾਵਾ ਸ਼ਹੀਦ ਬਲਜਿੰਦਰ ਸਿੰਘ ਦੇ ਗ੍ਰਹਿ ਉਦੋਵਾਲੀ ਖੁਰਦ ਵਿਖੇ ਅਫਸੋਸ ਪ੍ਰਗਟ ਕਰਨ ਪਹੁੰਚੇ

ਪਠਾਨਕੋਟ- ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਤੇ ਜੰਮੂ ਕਸ਼ਮੀਰ ਕਾਂਗਰਸ ਪਾਰਟੀ ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਪਿੰਡ ਉਦੋਵਾਲੀ ਖੁਰਦ ਵਿਖੇ ਬੀ. ਐੱਸ. ਐੱਫ. 'ਚ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਖਾਤਿਰ ਸ਼ਹੀਦ ਹੋਏ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਦੌਰਾਨ ਉਨ੍ਹਾਂ ਨੇ  ਸੂਰਬੀਰ ਸ਼ਹੀਦ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸ਼ਹੀਦ ਬਲਜਿੰਦਰ ਸਿੰਘ ਦੀ ਸ਼ਹਾਦਤ 'ਤੇ ਸਾਰੇ ਭਾਰਤ ਨੂੰ ਹਮੇਸ਼ਾ ਮਾਣ ਰਹੇਗਾ। ਇਸ ਮੌਕੇ 'ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਰੰਧਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਕਾਰ ਸਿੰਘ ਅਤੇ ਸਰਪੰਚ ਹਰਬਿੰਦਰ ਸਿੰਘ  ਸਮੇਤ ਪੱਤਵੰਤੇ ਸੱਜਣ ਹਾਜ਼ਰ ਸਨ। ਇਸ ਤੋਂ ਬਾਅਦ ਪਿੰਡ ਅਗਵਾਨ ਵਿਖੇ ਪਹੁੰਚ ਕੇ ਸਰਦਾਰ ਪ੍ਰਦੀਪ ਸਿੰਘ ਜੀ ਦੀ ਮਾਤਾ ਜੀ ਸਰਦਾਰਨੀ ਜਸਵੀਰ ਕੌਰ ਜੀ ਅਤੇ ਪਿਤਾ ਸਰਦਾਰ ਅਜੀਤ ਸਿੰਘ ਜੀ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਤੰਦਰੁਸਤੀ 'ਤੇ ਲੰਮੀ ਉਮਰ ਦੀ ਕਾਮਨਾ ਕੀਤੀ। 

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News