ਸੁਖਜਿੰਦਰ ਰੰਧਾਵਾ ਨੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਹਲਕਾ ਦੀਨਾਨਗਰ ਦਾ ਕੀਤਾ ਦੌਰਾ

06/13/2024 6:07:24 PM

ਗੁਰਦਾਸਪੁਰ (ਵਿਨੋਦ/ਗੋਰਾਇਆ)-ਅੱਜ ਮਾਝੇ ਦੇ ਜਰਨੈਲ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਬਣਨ ਉਪਰੰਤ ਹਲਕਾ ਦੀਨਾਨਗਰ ਦੀ ਵਿਧਾਇਕਾ ਮੈਡਮ ਅਰੁਣਾ ਚੌਧਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵੱਲੋਂ ਰੱਖੇ ਗ‌ਏ ਪ੍ਰੋਗਰਾਮਾਂ ਤਹਿਤ ਹਲਕਾ ਦੀਨਾਨਗਰ ਦਾ ਦੌਰਾ ਕਰ ਕੇ ਵੋਟਰਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਰੰਧਾਵਾ ਨੇ ਕਿਹਾ ਕਿ ਹਲਕਾ ਦੀਨਾਨਗਰ ’ਚੋਂ ਵਿਧਾਇਕਾ ਅਰੁਣਾ ਚੌਧਰੀ ਅਤੇ ਕਾਂਗਰਸ ਪਾਰਟੀ ਦੇ ਥੰਮ ਅਸ਼ੋਕ ਚੌਧਰੀ ਨੇ ਮੈਨੂੰ ਇਸ ਹਲਕੇ ’ਚੋਂ ਇਤਿਹਾਸਕ ਲੀਡ ਨਾਲ ਜਿਤਾਇਆ ਹੈ, ਜਿਨ੍ਹਾਂ ਦਾ ਉਹ ਧੰਨਵਾਦ ਕਰਨ ਆਇਆ ਹੈ। ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੇਰਾ ਰੋਮ ਰੋਮ ਇਸ ਹਲਕੇ ਦਾ ਸ਼ੁਕਰ ਗੁਜ਼ਾਰ ਰਹੇਗਾ।

ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ

ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਲ ਮਾਤਾ ਮੰਦਰ ਦੀਨਾਨਗਰ ਵਿਖੇ ਨਤਮਸਤਕ ਹੋ ਕੇ ਮਾਤਾ ਜੀ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨਾਲ ਦੀਨਾਨਗਰ ਹਲਕੇ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਹੱਲ ਲ‌ਈ ਆਪਣੇ ਯਤਨ ਤੇਜ਼ ਕਰਨ ਦਾ ਭਰੋਸਾ ਦਿੱਤਾ। ਦੀਨਾਨਗਰ ਦੇ ਕਾਂਗਰਸੀ ਵਰਕਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦਾ ਫੁੱਲਾਂ ਦੀ ਵਰਖਾ ਕਰ ਕੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਹਲਕਾ ਦੀਨਾਨਗਰ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News