ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ
Monday, Jan 13, 2025 - 05:07 PM (IST)
ਗੁਰਦਾਸਪੁਰ- ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਬਿਨ੍ਹਾਂ ਹੋਰ ਦੇਰੀ ਤੋਂ ਫੌਰੀ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀਆਂ ਅਤੇ ਗੋਲੀਕਾਂਡ ਦੇ ਮਸਲਿਆਂ 'ਤੇ ਕਾਨੂੰਨੀ ਕਾਰਵਾਈ ਕਰਵਾ ਕੇ ਸਿੱਖ ਸਮੁਦਾਇ ਦੀਆਂ ਭਾਵਨਾਵਾਂ ਨਾਲ ਨਿਆਂ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਵਾਪਰੀਆਂ ਇਨ੍ਹਾਂ ਦੁਖਦਾਇਕ ਘਟਨਾਵਾਂ ਬਾਰੇ ਜਦੋਂ ਉਸ ਸਮੇਂ ਦੇ ਅਕਾਲੀ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼ ਕਬੂਲ ਕਰ ਲਏ ਗਏ ਹਨ ਤਾਂ ਫਿਰ ਦੋ ਮਹੀਨੇ ਬਾਅਦ ਵੀ ਇਸ ਕੇਸ ਵਿੱਚ ਕੋਈ ਕਾਨੂੰਨੀ ਕਾਰਵਾਈ ਨਾ ਕੀਤੇ ਜਾਣਾ ਮੰਦਭਾਗਾ ਹੈ। ਇਹ ਸਿੱਖ ਕੌਮ ਦਾ ਹੀ ਨਹੀਂ ਬਲਕਿ ਸਮੂਹ ਪੰਜਾਬੀਆਂ ਲਈ ਇੱਕ ਬਹੁਤ ਹੀ ਸੰਜੀਦਾ ਅਤੇ ਭਾਵੁਕ ਮੁੱਦਾ ਹੈ, ਜਿਸ ਦੀ ਸੰਜ਼ੀਦਗੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਕੇਸ ਸਬੰਧੀ ਅਗਲੀ ਯੋਗ ਕਾਨੂੰਨੀ ਕਾਰਵਾਈ ਲਈ ਮਦਦ ਕਰਕੇ ਅਸਲ ਦੋਸ਼ੀਆਂ ਖਿਲਾਫ਼ ਕਾਰਵਾਈ ਕਰਦਿਆਂ ਸਮੂਹ ਪੰਜਾਬੀਆਂ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8