ਵਿਕਾਸ ਕਾਰਜਾਂ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੀ ਨੁਹਾਰ ਬਦਲੀ : ਰੰਧਾਵਾ

Saturday, Apr 03, 2021 - 02:51 PM (IST)

ਵਿਕਾਸ ਕਾਰਜਾਂ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੀ ਨੁਹਾਰ ਬਦਲੀ : ਰੰਧਾਵਾ

ਡੇਰਾ ਬਾਬਾ ਨਾਨਕ (ਵਤਨ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਸਬੇ ਦੇ ਨਾਲ ਲੱਗਦੇ ਪਿੰਡ ਕਾਹਲਾਂਵਾਲੀ, ਅਗਵਾਨ, ਗੁਰਚੱਕ, ਧਰਮਕੋਟ ਪੱਤਣ ਅਤੇ ਸਿੰਘਪੁਰਾ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿਚ ਸਰਹੱਦੀ ਖੇਤਰ ਦਾ ਭਰਪੂਰ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਅਣਦੇਖੀ ਨਾਲ ਪਿੰਡਾਂ ਦੇ ਵਿਕਾਸ ਕਾਰਜ ਅਣਗੌਲੇ ਗਏ ਸਨ ਅਤੇ ਕਾਂਗਰਸ ਦੀ ਸਰਕਾਰ ਦੌਰਾਨ ਹਰੇਕ ਪਿੰਡ ਵਿਚ ਵਿਕਾਸ ਕਾਰਜਾਂ ਦੀ ਹਨ੍ਹੇਰੀ ਲਿਆ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਹਲਕੇ ਵਿਚ ਕਈ ਪਿੰਡਾਂ ਦੀ ਚੋਣ ਕਰਕੇ ਸੀਚੇਵਾਲ ਅਤੇ ਥਾਪਰ ਮਾਡਲ ਦੇ ਛੱਪੜਾਂ ਦੀ ਉਸਾਰੀ ਕਰਕੇ ਜਿਥੇ ਗੰਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਇਸ ਪਾਣੀ ਨੂੰ ਵਰਤਨਯੋਗ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਅਧੀਨ ਆਉਂਦੇ ਸ਼ਹਿਰੀ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ, ਧਿਆਨਪੁਰ ਆਦਿ ਵਿਚ ਪਹਿਲਾਂ ਹੀ ਜੰਗੀ ਪੱਧਰ ਤੇ ਵਿਕਾਸ ਕਾਰਜ ਚੱਲ ਰਹੇ ਹਨ। ਇਸ ਮੌਕੇ ਸਰਪੰਚ ਮੱਖਣ ਸਿੰਘ ਕਾਹਲਾਂਵਾਲੀ, ਸਰਪੰਚ ਪ੍ਰਦੀਪ ਸਿੰਘ ਰਿੰਕਾ ਅਗਵਾਨ, ਚੇਅਰਮੈਨ ਨਰਿੰਦਰ ਸਿੰਘ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਅਗਵਾਨ, ਬਿਕਰਮਜੀਤ ਸਿੰਘ ਕਾਹਲਾਂਵਾਲੀ ਆਦਿ ਹਾਜ਼ਰ ਸਨ।


author

Gurminder Singh

Content Editor

Related News