ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

01/22/2021 5:11:54 PM

ਕਲਾਨੌਰ (ਵਤਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਕਸਬੇ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੁੱਚੇ ਹਲਕੇ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੰਜਾਬ ਦੇ ਹਰ ਵਰਗ ਲਈ ਸਹੂਲਤਾਂ ਮੁਹਾਈਆ ਕਰਵਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਲਾਭ ਪਹੁੰਚ ਰਿਹਾ ਹੈ। 

ਕਿਸਾਨੀ ਮਸਲੇ ’ਤੇ ਬੋਲਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਵਲੋਂ ਬਣਾਏ ਗਏ ਕਾਲੇ ਕਾਨੂੰਨ ਸਮੁੱਚੇ ਪੰਜਾਬ ਦੇ ਹਿੱਤ ਵਿਚ ਨਹੀਂ ਹਨ ਅਤੇ ਮੋਦੀ ਸਰਕਾਰ ਨੂੰ ਇਹ ਬਿਲ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਦਾ ਹਰ ਵਰਗ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਵੇਗਾ ਅਤੇ ਇਨ੍ਹਾਂ ਬਿੱਲਾਂ ਨਾਲ ਸਿਰਫ਼ ਪੂੰਜੀਪਤੀਆਂ ਨੂੰ ਹੀ ਫ਼ਾਇਦਾ ਪਹੁੰਚੇਗਾ, ਜਿਸ ਕਾਰਨ ਪੰਜਾਬ ਦੇ ਲੋਕ ਇਨ੍ਹਾਂ ਬਿੱਲਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਕੈਬਨਿਟ ਮੰਤਰੀ ਰੰਧਾਵਾ ਵਲੋਂ ਹਕੀਮਪੁਰ ਰੋਡ ਬਣ ਰਹੇ ਨਾਲੇ, ਬਾਬਾ ਕਾਰ ਜੀ ਕਲੋਨੀ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ, ਡੇਰਿਆਂ ਦੇ ਰਾਹ ਪੱਕੇ ਕਰਨ ਦੇ ਵਿਕਾਸ ਕਾਰਜ ਅਤੇ ਪਿੰਡ ਮੌੜ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਬੀ.ਡੀ.ਪੀ.ਓ ਗੁਰਜੀਤ ਸਿੰਘ ਚੌਹਾਨ, ਬਲਾਕ ਕਾਂਗਰਸ ਪ੍ਰਧਾਨ ਬਿੱਟੂ ਖੁੱਲਰ, ਸੁਨੀਲ ਸਰੀਨ, ਰੋਹਿਤ ਸ਼ਰਮਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।


rajwinder kaur

Content Editor

Related News