ਸੁਖਜਿੰਦਰ ਸਿੰਘ ਰੰਧਾਵਾ ਗੁਰਦੁਆਰਾ ਨੌਸ਼ਿਹਰਾ ਸਾਹਿਬ ਵਿਖੇ ਹੋਏ ਨਤਮਸਤਕ

Tuesday, Mar 26, 2024 - 02:27 PM (IST)

ਸੁਖਜਿੰਦਰ ਸਿੰਘ ਰੰਧਾਵਾ ਗੁਰਦੁਆਰਾ ਨੌਸ਼ਿਹਰਾ ਸਾਹਿਬ ਵਿਖੇ ਹੋਏ ਨਤਮਸਤਕ

ਪਠਾਨਕੋਟ(ਆਦਿੱਤਿਆ)- ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਨੌਸ਼ਿਹਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸੰਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਸਮੂਹ ਸੰਗਤਾਂ ਨੂੰ ਕਿਹਾ ਕਿ ਸਾਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ ਤੇ  ਗੁਰੂਆਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ 'ਤੇ ਚੱਲ ਕਿ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਉਨ੍ਹਾਂ ਕਿਹਾ ਸਾਰੇ ਧਰਮਾਂ ਦੇ ਲੋਕਾਂ ਨਾਲ ਪਿਆਰ ਤੇ ਸਦਭਾਵਨਾ ਨਾਲ ਰਹਿਣਾ ਚਾਹੀਦਾ ਹੈ । ਰੰਧਾਵਾ ਨੇ ਕਿਹਾ ਕਿ ਗੁਰਦੁਆਰਾ  ਵਿਖੇ ਆ ਕਿ ਸੰਤਾ ਨੂੰ ਮਿਲ ਕਿ ਮੇਰੀ ਰੂਹ ਨੂੰ ਸਕੂਨ ਮਿਲਿਆ ਹੈ ਅਤੇ ਸੰਤਾਂ ਵੱਲੋਂ ਬਖਸ਼ੇ ਨਿੱਘੇ ਮਾਣ ਸਤਿਕਾਰ ਲ‌ਈ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਸੰਤਾ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾਂ ਹਾਂ ਤੇ‌ ਇਹ ਪੱਲ ਮੇਰੀ ਜ਼ਿੰਦਗੀ ਨੂੰ ਸਕੂਨ ਦੇਣ ਵਾਲੇ ਪੱਲ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News