ਮਹਿਲਾ ਦਿਵਸ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮਹਿਲਾਵਾਂ ਨੂੰ ਦਿੱਤੀ ਵਧਾਈ

Friday, Mar 08, 2024 - 01:26 PM (IST)

ਮਹਿਲਾ ਦਿਵਸ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮਹਿਲਾਵਾਂ ਨੂੰ ਦਿੱਤੀ ਵਧਾਈ

ਪਠਾਨਕੋਟ (ਅਦਿਤਿਆ)- ਅੱਜ ਮਹਿਲਾ ਦਿਵਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਨਾਰੀ ਸ਼ਕਤੀ ਬਿਨਾਂ ਕੋਈ ਵੀ ਦੇਸ਼ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਅੱਜ ਦੇਸ਼ ਭਰ ਦੀਆਂ ਮਹਿਲਾਵਾਂ ਆਪਣੀ ਕਾਬਲੀਅਤ ਨਾਲ ਦੁਨੀਆਂ ਦੇ ਹਰੇਕ ਮੁਲਕ ਵਿਚ ਆਪਣੇ ਝੰਡੇ ਗੱਠ ਰਹੀਆਂ ਹਨ। ਪੰਚਾਇਤੀ ਰਾਜ ਸੰਸਥਾਵਾਂ ਤੋਂ ਲੈ ਕਿ ਮਹਿਲਾਵਾਂ ਦੇਸ਼ ਦੀ ਸੰਸਦ ਲੋਕ ਸਭਾ ਅਤੇ ਰਾਜਸਭਾ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ  ਪੁਲਾੜ ਦੇ ਖੇਤਰ ਵਿਚ ਕਲਪਨਾ ਚਾਵਲਾ ਅਤੇ ਦੇਸ਼ ਦੀਆਂ ਸਰਹੱਦਾਂ 'ਤੇ ਦਿਨ-ਰਾਤ ਆਪਣੇ ਦੇਸ਼ ਦੀ ਰਖਵਾਲੀ ਲ‌ਈ ਪਹਿਰਾ ਦੇ ਰਹੀਆਂ ਮਹਿਲਾਵਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪਵਿੱਤਰ ਗੁਰਬਾਣੀ ਵਿੱਚ ਮਹਿਲਾਵਾਂ ਨੂੰ ਉਚ ਦਰਜਾ ਦਿੰਦੇ ਹੋਏ ਪਵਿੱਤਰ ਬਾਣੀ ਵਿਚ ਉਚਾਰਣ ਕੀਤਾ ਹੈ 'ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥' ਸਰਦਾਰ ਰੰਧਾਵਾ ਨੇ ਕਿਹਾ ਕਿ ਸਤਾ ਵਿਚ ਔਰਤਾਂ ਦੀ ਭਾਗੀਦਾਰੀ ਨਾਲ ਦੇਸ਼ ਹਰ ਖੇਤਰ ਵਿਚ ਤਰੱਕੀ ਕਰ ਰਿਹਾ ਹੈ । ਇਸ ਲ‌ਈ ਸਾਨੂੰ ਮਹਿਲਾਵਾਂ ਪ੍ਰਤੀ ਸਾਕਾਰਾਤਮਕ ਰਵੱਇਆ ਅਪਨਾਉਣ ਦੀ ਜ਼ਰੂਰਤ ਹੈ। 

ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮਨਾਉਣ ਲਈ ਭਾਰਤ ਤੋਂ 62 ਹਿੰਦੂ ਸ਼ਰਧਾਲੂ ਪਹੁੰਚੇ ਪਾਕਿਸਤਾਨ, ਇਨ੍ਹਾਂ ਸਥਾਨਾਂ ਦੇ ਵੀ ਕਰਨਗੇ ਦਰਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News