ਪੰਜਾਬ ਸਰਕਾਰ ਨੇ 3278 ਕਰੋੜ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ: ਰੰਧਾਵਾ

08/04/2021 6:55:51 PM

ਗੁਰਦਾਸਪੁਰ (ਸਰਬਜੀਤ)- ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਸਫ਼ਰ ਦੌਰਾਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਿਹਾਤੀ ਖੇਤਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਲਈ ਵਿਸ਼ੇਸ ਤੌਰ ’ਤੇ ਜ਼ੋਰ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ 3278 ਕਰੋੜ ਰੁਪਏ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਗਈ ਹੈ ਜਦਕਿ 834 ਕਰੋੜ ਰੁਪਏ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ ਅਧੀਨ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ 200 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ’ਤੇ ਪੁੱਲਾਂ ਅਤੇ ਪੁੱਲੀਆਂ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰਾਂ ਦੀ ਤਰਜ਼ ’ਤੇ ਪੇਂਡੂ ਖੇਤਰਾਂ ਅੰਦਰ ਸਰਬਪੱਖੀ ਵਿਕਾਸ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ: ਸੰਸਦ ਦੇ ਬਾਹਰ ਹੋਈ ਹਰਸਿਮਰਤ ਤੇ ਬਿੱਟੂ ਦੀ ਬਹਿਸ ’ਚ ਸੁਖਬੀਰ ਦੀ ਐਂਟਰੀ, ਦਿੱਤਾ ਵੱਡਾ ਬਿਆਨ

ਗੁਰਦਾਸਪੁਰ ਜ਼ਿਲ੍ਹਾ ਅੰਦਰ ਵੀ ਲੋਕਾਂ ਦੀ ਸਹੂਲਤ ਲਈ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਵਿਕਾਸ ਕੰਮ ਕਰਵਾਏ ਗਏ ਹਨ, ਜਿਸ ਦੇ ਚੱਲਦਿਆਂ ਪੀ. ਡਬਲਿਊ. ਡੀ (ਬੀ. ਐਂਡ. ਆਰ) ਮਹਿਕਮੇ ਵੱਲੋਂ ਫਤਿਹਗੜ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਸੜਕ ਦੇ ਵਿਕਾਸ ਕੰਮ 27,94,08, 719 ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਭਰ ਅੰਦਰ ਸੜਕਾਂ ਦੇ ਵਿਕਾਸ ਕੰਮ ਕਰਵਾਏ ਗਏ ਹਨ ਤਾਂ ਜੋ ਲੋਕਾਂ ਨੂੰ ਸਫ਼ਰ ਕਰਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਮੰਡੀ ਬੋਰਡ ਮਹਿਕਮੇ ਵੱਲੋਂ ਪਿੰਡ ਸ਼ੰਕਰਪੁਰ ਵਿਖੇ ਲਿੰਕ ਸੜਕ ਨੂੰ ਚੌੜਾ ਅਤੇ ਪੁੱਲਾਂ ਦੇ ਵਿਕਾਸ ਕਾਰਜ 2072000 ਰੁਪਏ ਦੀ ਲਾਗਤ ਨਾਲ, ਪੁਰਾਣਾ ਪਿੰਡ ਮਸਾਣੀਆ ਵਿਖੇ 1892000 ਰੁਪਏ, ਭਰਥਵਾਲ ਵਿਖੇ 333600 ਰੁਪਏ , ਕੋਟਲਾ ਬਾਮਾ ਵਿਖੇ 1909000 ਰੁਪਏ ਅਤੇ ਪੱਟੀ ਮਿਰਜਾਵਾਲੀ ਵਿਖੇ 2863000 ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਧਰਮਕੋਟ ਵਿਖੇ ਲਿੰਕ ਸੜਕ ਨੂੰ ਚੋੜਾ ਕਰਨ ਅਤੇ ਹੋਰ ਵਿਕਾਸ ਕੰਮ 1648000 ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ ਅਤੇ ਹਸਨਪੁਰ ਖੁਰਦ ਵਿਖੇ 8193000 ਰੁਪਏ ਦੀ ਲਾਗਤ ਨਾਲ ਲਿੰਕ ਸੜਕ ਦੇ ਵਿਕਾਸ ਕੰਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ: ਕੈਪਟਨ ਵੱਲੋਂ ਮੰਤਰੀਆਂ ਤੇ ਪਾਰਟੀ ਆਗੂਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ, ਵਿਕਾਸ ਕਾਰਜਾਂ ਦੀ ਲੈ ਰਹੇ ਫੀਡਬੈਕ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri