ਸਰਹੱਦੀ ਕਿਸਾਨਾਂ ਨੂੰ ਮੁਆਵਜਾਂ ਰਾਸ਼ੀ ਦੇ ਚੈੱਕ ਤਕਸੀਮ ਕਰਦੇ ਹੋਏ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ
Wednesday, Jul 04, 2018 - 09:28 AM (IST)

ਖਾਲੜਾ, ਭਿੱਖੀਵਿੰਡ, (ਭਾਟੀਆ)— ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਡੱਲ ਵਿਖੇ ਕੰਡਿਆਲੀ ਤਾਰ ਤੋਂ ਪਾਰ ਸਰਹੱਦੀ ਕਿਸਾਨਾਂ ਨੂੰ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਮੁਆਵਜਾ ਰਾਸ਼ੀ ਦੇ 26 ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਸ੍ਰ: ਭੁੱਲਰ ਨੇ ਕਿਹਾ ਕਿ ਮੈਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਕੋਈ ਵੀ ਘਰ ਕੱਚਾ ਨਹੀ ਰਹਿਣ ਦਿੱਤਾ ਜਾਵੇਗਾ ਅਤੇ ਹਰੇਕ ਲੋੜਵੰਦ ਦੇ ਘਰਾਂ 'ਚ ਸਰਕਾਰ ਵੱਲੋਂ ਮੁਫਤ ਪਖਾਨੇ ਬਣਾ ਕੇ ਦਿੱਤੇ ਜਾਣਗੇ ਅਤੇ ਪਿੰਡ ਡੱਲ 'ਚ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੀਆਂ ਪੈਨਸ਼ਨਾਂ ਅਤੇ ਕੋਈ ਵੀ ਪਰਿਵਾਰ ਕਣਕ ਦੇ ਕਾਰਡ ਤੋਂ ਵਾਝਾਂ ਨਹੀ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੱਚੇ ਕੋਠਿਆਂ ਨੂੰ ਪੱਕੇ ਕਰਨ ਵਾਸਤੇ 64 ਕੋਠੇ ਅਤੇ 210 ਦੇ ਕਰੀਬ ਲੋੜਵੰਦ ਪਰਿਵਾਰਾਂ ਦੇ ਪਖਾਨਿਆਂ ਦੇ ਪੈਸੇ ਅਤੇ 400 ਦੇ ਕਰੀਬ ਨਵੀ ਪੈਨਸ਼ਨ ਮਨਜੂਰ ਕਰਵਾਈ ਗਈ ਹੈ। ਇਸ ਮੋਕੇ ਸਾਬਕਾ ਸਰਪੰਚ ਸੁਖਚੈਨ ਸਿੰਘ ਅਤੇ ਕਾਗਰਸੀ ਆਗੂ ਗੁਰਸ਼ਰਨ ਸਿੰਘ ਵੱਲੋਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਸ੍ਰ: ਭੁੱਲਰ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਇੰਦਰਬੀਰ ਸਿੰਘ ਪਹੂਵਿੰਡ, ਰਮਨਦੀਪ ਸਿੰਘ ਡਲੀਰੀ, ਰਵੀ ਬਾਸਰਕੇ, ਕਰਨਬੀਰ ਸਿੰਘ ਪਲੋਪੱਤੀ,
ਗੁਰਲਾਲ ਸਿੰਘ ਪਲੋ, ਬਖਸ਼ੀਸ ਸਿੰਘ ਦਰਿਆਂ, ਬਲਤੇਜ ਸਿੰਘ ਡਲੀਰੀ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ,ਸੇਵਾ ਸਿੰਘ ਪਹਿਲਵਾਨ,ਬਲਕਾਰ ਸਿੰਘ ਸਿੱਧੂ, ਬਲਦੇਵ ਸਿੰਘ ਡੱਲ, ਲਖਵਿੰਦਰ ਸਿੰਘ ਡੱਲ,ਜਸਵਿੰਦਰ ਸਿੰਘ, ਗੁਰਵੇਲ ਸਿੰਘ, ਨਿਰਵੈਲ ਸਿੰਘ, ਗੁਰਮੇਜ ਸਿੰਘ, ਪਹਿਲਵਾਨ ਗੁਰਬਾਜ ਸਿੰਘ ਰਾਜੋਕੇ, ਗੁਰਪ੍ਰੀਤ ਸਿੰਘ ਗੋਪਾ ਰਾਜੋਕੇ, ਆਦਿ ਹਾਜ਼ਰ ਸਨ।