ਛੁੱਟੀਆਂ ਖ਼ਤਮ ਹੁੰਦੇ ਸਾਰ ਹੀ ਸਕੂਲਾਂ ’ਚ ਲੱਗੀਆਂ ਰੌਣਕਾਂ, ਸ਼ੁਰੂ ਹੋਏ ਸਮਰ ਕੈਂਪ

Tuesday, Jul 04, 2023 - 11:50 AM (IST)

ਛੁੱਟੀਆਂ ਖ਼ਤਮ ਹੁੰਦੇ ਸਾਰ ਹੀ ਸਕੂਲਾਂ ’ਚ ਲੱਗੀਆਂ ਰੌਣਕਾਂ, ਸ਼ੁਰੂ ਹੋਏ ਸਮਰ ਕੈਂਪ

ਪਠਾਨਕੋਟ (ਸ਼ਾਰਦਾ, ਆਦਿੱਤਿਆ)- ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਜੂਨ ਦੀਆਂ ਛੁੱਟੀਆਂ ਖ਼ਤਮ ਹੁੰਦੇ ਸਾਰ ਹੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰੋਚਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਦੁਬਾਰਾ ਸਕੂਲ ਨਾਲ ਜੋੜਣ ਲਈ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਸਾਰੇ ਬੱਚਿਆਂ ਦੇ ਸਮਰ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਨੇ ਦੱਸਿਆਂ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਤਹਿਤ ਸਰਕਾਰ ਵਲੋਂ ਇਨ੍ਹਾਂ ਸਮਰ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 3 ਤੋਂ ਸ਼ੁਰੂ ਹੋ ਕੇ 15 ਜੁਲਾਈ ਮਾਪੇ-ਅਧਿਆਪਕ ਮਿਲਣੀ ਵਾਲੇ ਦਿਨ ਸਮਾਪਿਤ ਹੋਣਗੇ। ਇਸ ਮਿਲਣੀ ਵਾਲੇ ਦਿਨ ਬੱਚਿਆਂ ਵਲੋਂ ਇਨ੍ਹਾਂ ਸਮਰ ਕੈਪਾਂ ’ਚ ਹੱਥੀ ਤਿਆਰ ਕੀਤੇ ਸਾਮਾਨ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਸਮਰ ਕੈਂਪਾਂ ਦੀ ਰੋਜ਼ਾਨਾਂ ਮੁਨੀਟਰਿੰਗ ਕਰਨ ਸਬੰਧੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 3 ਅਣਪਛਾਤਿਆਂ ਨੇ ਨੌਜਵਾਨਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ. ਜੀ. ਸਿੰਘ ਨੇ ਦੱਸਿਆ ਕਿ ਸਮਰ ਕੈਪਾਂ ਦਾ ਸਮਾਂ ਸਵੇਰੇ 8 ਤੋਂ 11.30 ਵਜੇ ਤੱਕ ਹੈ ਅਤੇ ਇਨ੍ਹਾਂ ਕੈਪਾਂ ’ਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮਿਡ-ਡੇ-ਮੀਲ ਖਵਾਉਣ ਤੋਂ ਬਾਅਦ ਛੁੱਟੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਸਕੂਲਾਂ ਨਾਲ ਟਾਈਮ ਟੇਬਲ ਬਣਾ ਕੇ ਸ਼ੇਅਰ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਰ ਕੈਪਾਂ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਦਾ ਵੀ ਮਾਨਸਿਕ ਵਿਕਾਸ ਹੋ ਸਕੇ। ਇਨ੍ਹਾਂ ਸਮਰ ਕੈਪਾਂ ’ਚ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀਆਂ ਸਕੂਲ ਮੁਖੀ ਰਿਪੋਰਟ ਤਿਆਰ ਕਰ ਰਹੇ ਹਨ ਅਤੇ ਮੁੱਖ ਦਫ਼ਤਰ ਵਲੋਂ ਭੇਜੇ ਲਿੰਕ ਉੱਤੇ ਅਲਲੋਡ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ- ਬਾਬਾ ਬਰਫਾਨੀ ਦੀ ਲਗਨ 'ਚ ਲੀਨ 69 ਸਾਲਾ ਦਸ਼ਵੰਤੀ, ਸਰਕਾਰੀ ਨੌਕਰੀ ਛੱਡ 25 ਸਾਲਾਂ ਤੋਂ ਕਰ ਰਹੀ ਸੇਵਾ

ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸਮਰ ਕੈਪਾਂ ’ਚ ਸਾਰੇ ਬੱਚਿਆਂ ਅਤੇ ਅਧਿਆਪਕਾਂ ਦੀ ਭਾਗੀਦਾਰੀ ਜ਼ਰੂਰੀ ਹੈ। ਕੈਂਪ ਲਗਾਉਣ ਵਾਲੀ ਜਗ੍ਹਾ ਦੀ ਸਾਫ-ਸਫਾਈ ਅਤੇ ਹੋਰ ਸਾਰੇ ਪ੍ਰਬੰਧ ਹੋਣੇ ਜ਼ਰੂਰੀ ਹਨ। ਕੈਂਪਾਂ ਲਈ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਸਾਮਾਨ ਤਿਆਰ ਕਰਨ ਲਈ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News