ਸਰਕਾਰੀ ਸਕੂਲਾਂ ’ਚ ਛੁੱਟੀਆਂ ਖ਼ਤਮ ਹੁੰਦੇ ਸਾਰ ਹੀ 3 ਤੋਂ 15 ਜੁਲਾਈ ਤੱਕ ਲੱਗਣਗੇ ਸਮਰ ਕੈਂਪ : ਕਮਲਦੀਪ ਕੌਰ

07/01/2023 6:28:06 PM

ਪਠਾਨਕੋਟ (ਆਦਿੱਤਿਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾਇਰੈਕਟਰ ਐੱਸ. ਸੀ. ਈ. ਆਰ. ਟੀ., ਪੰਜਾਬ ਦੇ ਆਦੇਸ਼ਾ ਅਨੁਸਾਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵਲੋਂ ਜੂਨ ਦੀਆਂ ਛੁੱਟੀਆਂ ਖ਼ਤਮ ਹੁੰਦੇ ਸਾਰ ਹੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰੋਚਕ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਪੜ੍ਹਦੇ ਸਾਰੇ ਬੱਚਿਆਂ ਦੇ ਸਮਰ ਕੈਂਪ ਲਗਾਏ ਜਾਣਗੇ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਨੇ ਦੱਸਿਆਂ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਤਹਿਤ ਸਰਕਾਰ ਵਲੋਂ ਇਨ੍ਹਾਂ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 3 ਜੁਲਾਈ ਤੋਂ ਸ਼ੁਰੂ ਹੋ ਕੇ 15 ਜੁਲਾਈ ਮਾਪੇ-ਅਧਿਆਪਕ ਮਿਲਣੀ ਵਾਲੇ ਦਿਨ ਸਮਾਪਿਤ ਹੋਣਗੇ। ਇਸ ਮਿਲਣੀ ਵਾਲੇ ਦਿਨ ਬੱਚਿਆਂ ਵਲੋਂ ਇਨ੍ਹਾਂ ਸਮਰ ਕੈਪਾਂ ’ਚ ਹੱਥੀ ਤਿਆਰ ਕੀਤੇ ਸਾਮਾਨ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਇਨ੍ਹਾਂ ਕੈਪਾਂ ਦਾ ਸਮਾਂ ਸਵੇਰੇ 8 ਤੋਂ 11.30 ਵਜੇ ਤੱਕ ਹੋਵੇਗਾ। ਇਨ੍ਹਾਂ ਕੈਪਾਂ ’ਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮਿਡ-ਡੇ-ਮੀਲ ਖਵਾਉਣ ਤੋਂ ਬਾਅਦ ਛੁੱਟੀ ਹੋਵੇਗੀ ਅਤੇ ਸਕੂਲ ਦਾ ਸਾਰਾ ਸਟਾਫ਼ ਪੂਰੀ ਛੁੱਟੀ ਤੱਕ ਹਾਜ਼ਰ ਰਹੇਗਾ ਅਤੇ ਅਗਲੇ ਦਿਨ ਦੀਆਂ ਗਤੀਵਿਧੀਆਂ ਲਈ ਤਿਆਰੀ ਕਰੇਗਾ। ਸਕੂਲ ਸਿੱਖਿਆ ਵਿਭਾਗ ਰਾਂਹੀ ਇਨ੍ਹਾਂ ਕੈਪਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਪਤਨੀ ਦੀ ਮਾੜੀ ਕਰਤੂਤ ਨਾ ਸਹਾਰ ਸਕਿਆ ਪਤੀ, ਦੁਖੀ ਹੋਏ ਨੇ ਚੁੱਕਿਆ ਖੌਫ਼ਨਾਕ ਕਦਮ

ਇਨ੍ਹਾਂ ਕੈਂਪਾਂ ਦੀ ਰੋਜਾਨਾਂ ਮੁਨੀਟਰਿੰਗ ਕਰਨ ਸੰਬੰਧੀ ਵਿਭਾਗ ਵਲੋਂ ਜ਼ਿਲਾ ਸਿੱਖਿਆ ਅਫ਼ਸਰਜ਼, ਉੱਪ ਜ਼ਿਲਾ ਸਿੱਖਿਆ ਅਫ਼ਸਰਜ਼, ਬੀ.ਪੀ.ਈ . ਓਜ਼, ਡਾਈਟ ਪ੍ਰਿੰਸੀਪਲ, ਬੀ ਐਨ ਓਜ਼, ਕਲੱਸਟਰ ਇੰਚਾਰਜ਼, ਪ੍ਰਿੰਸੀਪਲਜ਼ ਅਤੇ ਸੈਂਟਰ ਹੈੱਡ ਟੀਚਰਜ਼ ਦੀ ਡਿਊਟੀ ਲਗਾਈ ਗਈ ਹੈ। ਸਾਰੇ ਅਧਿਕਾਰੀ ਆਪਣੀ ਵਿਜ਼ਟ ਕੀਤੇ ਸਕੂਲਾਂ ਦੀ ਰਿਪੋਟਰ ਅਬਜ਼ਰਵੇਸ਼ਨ ਪ੍ਰੋਫਾਰਮੇ ਵਿੱਚ ਰੋਜਾਨਾ ਭਰਨਗੇ ਅਤੇ ਇਸ ਦੀ ਸੂਚਨਾ ਜ਼ਿਲਾ ਸਿੱਖਿਆ ਅਫ਼ਸਰ ਅਤੇ ਹੈੱਡ ਆਫੀਜ਼ ਨੂੰ ਵੀ ਭੇਜਣਗੇ।

ਇਹ ਵੀ ਪੜ੍ਹੋ- ਪਾਕਿ ਦੇ ਗੁਰਦੁਆਰਾ ਸਾਹਿਬ 'ਚ ਕੀਰਤਨ ਰੋਕਣ ਦੇ ਮਾਮਲੇ 'ਤੇ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀ.ਜੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਮਰ ਕੈਪਾਂ ਨੂੰ ਮੁੱਖ ਦਫ਼ਤਰ ਦੇ ਅਧਿਕਾਰੀਆਂ ਵਲੋਂ ਵੀ ਵਿਜ਼ਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਰ ਕੈਪਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਦਾ ਵੀ ਮਾਨਸਿਕ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਸਮਰ ਕੈਪਾਂ ਵਿੱਚ ਰੋਜ਼ਾਨਾਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀਆਂ ਸਕੂਲ ਮੁੱਖੀ ਰਿਪੋਰਟ ਤਿਆਰ ਕਰਨਗੇ ਅਤੇ ਮੁੱਖ ਦਫ਼ਤਰ ਵਲੋਂ ਭੇਜੇ ਲਿੰਕ ਉੱਤੇ ਅੱਪ ਲੋਡ ਵੀ ਕਰਨਗੇ। ਉਨ੍ਹਾਂ ਸਕੂਲ ਮੁੱਖੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਸਮਰ ਕੈਂਪਾਂ ਵਿੱਚ ਸਾਰੇ ਬੱਚਿਆਂ ਅਤੇ ਅਧਿਆਪਕਾਂ ਦੀ ਭਾਗੀਦਾਰੀ ਜ਼ਰੂਰੀ ਹੈ। ਕੈਂਪ ਲਗਾਉਣ ਵਾਲੀ ਜਗਾਂ ਦੀ ਸਾਫ਼ ਸਫ਼ਾਈ ਅਤੇ ਹੋਰ ਸਾਰੇ ਪ੍ਰਬੰਧ ਹੋਣੇ ਜ਼ਰੂਰੀ ਹਨ। ਇਨ੍ਹਾਂ ਸਮਰ ਕੈਂਪਾਂ ਲਈ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਸਮਾਨ ਤਿਆਰ ਕਰਨ ਲਈ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ। ਸਮੂਹ ਸਕੂਲ ਮੁੱਖੀਆਂ ਨੂੰ ਇਨ੍ਹਾਂ ਫੰਡਾਂ ਦੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਖਰਚ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ- ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ ਦਿੱਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan