ਸੰਨੀ ਦਿਓਲ ਗੁਰਦਾਸਪੁਰ ਦੇ ਮੁੱਦੇ ਹੱਲ ਨਹੀਂ ਕਰ ਸਕਦੇ : ਪੀਟਰ ਚੀਦਾ

4/27/2019 5:31:24 AM

ਗੁਰਦਾਸਪੁਰ, (ਹਰਮਨਪ੍ਰੀਤ)- ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਹਲਕੇ ਅੰਦਰ ਉਮੀਦਵਾਰ ਪੀਟਰ ਚੀਦਾ ਨੇ ਅੱਜ ਭਾਜਪਾ ਤੇ ਸੰਨੀ ਦਿਉਲ ’ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਭਾਜਪਾ ਨੇ ਇਕ ਸਾਜ਼ਿਸ਼ ਤਹਿਤ ਸੰਨੀ ਦਿਉਲ ਦੀ ਫਿਲਮ ਦੀ ਪ੍ਰਮੋਸ਼ਨ ਸ਼ੁਰੂ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਕਿਉਂਕਿ ਇਕ ਪਾਸੇ ਸੰਨੀ ਦਿਉਲ ਦੀ ਫਿਲਮ ਆ ਰਹੀ ਹੈ ਤੇ ਦੂਜੇ ਪਾਸੇ ਸੰਨੀ ਦਿਉਲ ਖੁਦ ਗੁਰਦਾਸਪੁਰ ਦੇ ਚੋਣ ਮੈਦਾਨ ’ਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਉਲ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਫਿਲਮੀ ਦੁਨੀਆ ’ਚ ਸਰਹੱਦਾਂ ’ਤੇ ਨਕਲੀ ਲਡ਼ਾਈ ਕਰ ਕੇ ਨਾ ਤਾਂ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਸਕਦੇ ਹਨ ਤੇ ਨਾ ਹੀ ਚੋਣਾਂ ਜਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਸੀ ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਅੱਤਵਾਦ ਤੇ ਲੋਕਲ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ਅਜੇ ਤੱਕ ਨਾਂ ਤਾਂ ਕਾਂਗਰਸ ਦੀ ਕਿਸੇ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਦੀ ਕੋਈ ਸਾਰ ਲਈ ਤੇ ਨਾ ਹੀ ਭਾਜਪਾ ਦੀ ਕੇਂਦਰ ਸਰਕਾਰ ਨੇ ਇਸ ਮਾਮਲੇ ’ਚ ਕੋਈ ਰਾਹਤ ਦਿੱਤੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Bharat Thapa

Edited By Bharat Thapa