ਵਿਆਹ ਪੁਰਬ ਮੌਕੇ ਗੁਰਦੁਆਰਾ ਕੰਧ ਸਾਹਿਬ ਦਾ ਅਲੌਕਿਕ ਦ੍ਰਿਸ਼, ਦੇਸ਼ਾਂ-ਵਿਦੇਸ਼ਾਂ ''ਚੋਂ ਪਹੁੰਚ ਰਹੀ ਸੰਗਤ

Friday, Sep 02, 2022 - 03:16 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਹਰ ਸਾਲ ਦੀ ਤਰ੍ਹਾਂ ਬਟਾਲਾ ਵਿਖੇ ਸੰਗਤ ਵੱਲੋਂ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਵਾਰ 535ਵੇਂ ਵਿਆਹ ਪੁਰਬ ਨੂੰ ਲੈ ਕੇ ਚੱਲ ਰਹੇ ਤਿੰਨ ਦਿਨ ਦੇ ਜੋੜ ਮੇਲੇ ਲਈ ਜਿਥੇ ਬਰਾਤ ਰੂਪੀ ਮਹਾਨ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ ਹੋਇਆ ਹੈ ਅਤੇ ਦੇਰ ਸ਼ਾਮ ਬਟਾਲਾ ਪਹੁੰਚੇਗਾ।

ਇਹ ਵੀ ਪੜ੍ਹੋ : DSP ਟਾਂਡਾ ਨੂੰ ਮਿਲੇ ਇਲਾਕੇ ਦੇ ਪਾਸਟਰ ਸਾਹਿਬਾਨ, ਪੰਜਾਬ ਸਰਕਾਰ ਤੋਂ ਕੀਤੀ ਇਹ ਮੰਗ

ਉਥੇ ਹੀ ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਇਤਹਾਸਿਕ ਗੁਰਦੁਆਰਾ ਕੰਧ ਸਾਹਿਬ ਅਤੇ ਡੇਰਾ ਸਾਹਿਬ ਵਿਖੇ ਸੰਗਤ ਨਤਮਸਤਕ ਹੋ ਰਹੀ ਹੈ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਰਾਤ ਵੇਲੇ ਦੀਆਂ ਤਸਵੀਰਾਂ ਦਾ ਅਲੌਕਿਕ ਦ੍ਰਿਸ਼ ਹੈ ਅਤੇ ਵੱਡੀ ਗਿਣਤੀ 'ਚ ਸੰਗਤ ਇਸ ਜੋੜ ਮੇਲੇ 'ਚ ਦੇਸ਼ ਵਿਦੇਸ਼ ਤੋਂ ਪਹੁੰਚ ਰਹੀ ਹੈ, ਜਦਕਿ ਕੱਲ੍ਹ 3 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮਹਾਨ ਨਗਰ ਕੀਰਤਨ ਸਾਜਿਆ ਜਾਵੇਗਾ। ਉਥੇ ਹੀ ਸਿੱਖਾਂ ਦੇ ਗੁਰੂ ਨਾਨਕ ਦੇਵ ਜੀ ਬਟਾਲਾ ਵਿਖੇ ਮਾਤਾ ਸੁਲੱਖਣੀ ਜੀ ਸੁਪਤਰੀ ਸ੍ਰੀ ਮੁਲ ਚੰਦ ਨਾਲ ਵਿਆਹੁਣ ਲਈ ਬਟਾਲਾ 'ਚ ਬਰਾਤ ਲੈ ਕੇ 1487 'ਚ ਆਏ ਸਨ। ਗੁਰੂ ਜੀ ਨੇ ਆਪ ਵਿਆਹ ਕਰਵਾ ਕੇ ਜਗਤ ਨੂੰ ਇਹ ਸੁਨੇਹਾ ਦਿੱਤਾ ਸੀ ਕਿ ਸੰਨਿਆਸੀ ਜੀਵਨ ਦੇ ਬਿਨਾਂ ਵੀ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ ਹੈ।

PunjabKesari

ਉਥੇ ਹੀ ਉਹ ਅਸਥਾਨ ਜਿਥੇ ਗੁਰੂ ਜੀ ਦੇ ਆਨੰਦ ਕਾਰਜ਼ ਹੋਏ ਅਤੇ ਉਹ ਗੁਰੂ ਜੀ ਦਾ ਕਦੇ ਸਹੁਰਾ ਘਰ ਸੀ ਉਥੇ ਗੁਰਦੁਆਰਾ ਡੇਰਾ ਸਾਹਿਬ ਸ਼ੁਸ਼ੋਬਿਤ ਹੈ ਉਥੇ ਹੀ ਬਟਾਲਾ ਸ਼ਹਿਰ ਹੀ ਇੰਝ ਸਜਾਇਆ ਗਿਆ ਹੈ ਜਿਵੇਂ ਵਿਆਹ ਵਾਲਾ ਘਰ ਹੋਵੇ ਅਤੇ ਬਟਾਲਾ ਦੇ ਲੋਕਾਂ 'ਚ ਵੀ ਆਉਣ ਵਾਲੀ ਸੰਗਤ ਦੇ ਸਵਾਗਤ ਲਈ ਵੱਖ ਤਰ੍ਹਾਂ ਦੇ ਉਤਸ਼ਾਹ ਦੇਖਣ ਨੂੰ ਮਿਲ ਰਹੇ ਹਨ।


Anuradha

Content Editor

Related News