ਨਵਜੋਤ ਸਿੱਧੂ ਨੂੰ ਰਿਹਾਅ ਨਾ ਕਰਨ ’ਤੇ ਭੜਕੇ ਸਮਰਥਕ, ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ

Saturday, Jan 28, 2023 - 11:19 AM (IST)

ਅੰਮ੍ਰਿਤਸਰ (ਕਮਲ)- ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਤੋਂ ਰਿਹਾਈ ਦੇ ਬਾਅਦ ਸਵਾਗਤ ਲਈ ਉਨ੍ਹਾਂ ਦੇ ਹਮਾਇਤੀਆਂ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਸਨ। ਸਿੱਧੂ ਹਮਾਇਤੀਆਂ ਨੇ ਉਨ੍ਹਾਂ ਦੇ ਫੇਸਬੁਕ ਪੇਜ ’ਤੇ ਰੂਟ ਮੈਪ ਤੱਕ ਪੋਸਟ ਕਰ ਦਿੱਤਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਅਤੇ ਅੰਮ੍ਰਿਤਸਰ ’ਚ ਕਈ ਥਾਈਂ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਬੈਨਰ ਵੀ ਲਗਾਏ ਗਏ ਸਨ ਪਰ ਵਰਕਰ ਅਤੇ ਨਵਜੋਤ ਸਿੰਘ ਸਿੱਧੂ ਦੀਆਂ ਉਮੀਦਾਂ ’ਤੇ ਪਾਣੀ ਫ਼ਿਰ ਗਿਆ ਕਿਉਂਕਿ ਗਣਤੰਤਰ ਦਿਵਸ ’ਤੇ ਸਿੱਧੂ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ। ਇਸ ਨੂੰ ਲੈ ਕੇ ਗੁਰੂ ਨਗਰੀ ’ਚ ਸਿੱਧੂ ਹਮਾਇਤੀਆਂ ਨੇ ਹਾਲ ਗੇਟ ਚੌਕ ’ਚ ਪੰਜਾਬ ਸਰਕਾਰ ਦੇ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ’ਚ ਸਾਬਕਾ ਸੂਬਾ ਕਾਂਗਰਸ ਜਨਰਲ ਸਕੱਤਰ ਜੋਗਿੰਦਰ ਪਾਲ ਢੀਂਗਰਾ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਮਨਦੀਪ ਸਿੰਘ ਉਪਲ ਤੋਂ ਇਲਾਵਾ ਸੈਂਕੜੇ ਵਰਕਰ ਸ਼ਾਮਲ ਹੋਏ।

ਇਹ ਵੀ ਪੜ੍ਹੋ- ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਇਕ-ਇਕ ਮੁਹੱਲਾ ਕਲੀਨਿਕ ਤੇ ਸਕੂਲ ਬਣਾਉਣ ਦੀ ਲਓ ਜ਼ਿੰਮੇਵਾਰੀ

ਇਸ ਮੌਕੇ ਜੋਗਿੰਦਰ ਪਾਲ ਢੀਂਗਰਾ ਅਤੇ ਦਮਨਦੀਪ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੂ ਨੂੰ ਜਾਣ ਬੁੱਝ ਕੇ ਰਿਹਾਅ ਨਹੀਂ ਕੀਤਾ ਕਿਉਂਕਿ ਜੇਕਰ ਸਿੱਧੂ ਬਾਹਰ ਆ ਜਾਂਦੇ ਤਾਂ ਉਨ੍ਹਾਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਗਮ ’ਚ ਵੀ ਹਿੱਸਾ ਲੈਣ ਜਾਣਾ ਸੀ। ਆਪਣੀ ਸਜ਼ਾ ਦਾ 68 ਫ਼ੀਸਦੀ ਹਿੱਸਾ ਸਿੱਧੂ ਨੇ ਪੂਰਾ ਕਰ ਲਿਆ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਚਾਹੇ ਤਾਂ ਉਨ੍ਹਾਂ ਨੂੰ ਪੂਰੀ ਸਜਾ ਤੋਂ ਛੂਟ ਵੀ ਦੇ ਸਕਦੀ ਹੈ। ਇਸ ਮੌਕੇ ਜਸਮੀਤ ਸਿੰਘ ਸੋਢੀ, ਕੌਂਸਲਰ ਸ਼ੈਲੀ, ਅਰਸ਼ਦੀਪ ਸਿੰਘ ਰੈਲੀ, ਓਮ ਪ੍ਰਕਾਸ਼ ਕਨੌਜੀਆ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਦੁਖਦਾਇਕ ਖ਼ਬਰ, ਨਸ਼ੇ ਦੀ ਓਵਰਡੋਜ਼ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News