ਕਾਨੂੰਨ ਵਿਵਸਥਾ ਤੇ ਜੇਲ੍ਹ ਮੈਨੂਅਲ ਦੀ ਪਾਲਣਾ ਯਕੀਨੀ ਬਣਾਉਣ ਲਈ ਕੇਂਦਰੀ ਜੇਲ੍ਹ ’ਚ ਕੀਤੀ ਅਚਨਚੇਤ ਚੈਕਿੰਗ
Monday, Jan 05, 2026 - 11:58 AM (IST)
ਗੁਰਦਾਸਪੁਰ(ਹਰਮਨ, ਵਿਨੋਦ)- ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਕੇਂਦਰੀ ਜੇਲ੍ਹ ਗੁਰਦਾਸਪੁਰ ’ਚ ਜੇਲ੍ਹ ਮੈਨੂਅਲ ਅਨੁਸਾਰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਗੁਰਦਾਸਪੁਰ ਪੁਲਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਨਾਲ ਰਲ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ 6 ਤੇ 7 ਜਨਵਰੀ ਨੂੰ Cold Day ਦਾ Alert, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਦੌਰਾਨ ਪੁਲਸ ਅਧਿਕਾਰੀਆਂ ਵੱਲੋਂ ਜੇਲ੍ਹ ਦੇ ਵੱਖ-ਵੱਖ ਬਲਾਕਾਂ, ਬੈਰਕਾਂ, ਦਾਖ਼ਲਾ ਅਤੇ ਨਿਕਾਸ ਦਰਵਾਜ਼ਿਆਂ ਨਾਲ ਹੀ ਜੇਲ੍ਹ ਸਟਾਫ਼ ਦੀ ਡਿਊਟੀ ਪ੍ਰਣਾਲੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਕੈਦੀਆਂ ਦੀ ਗਿਣਤੀ, ਉਨ੍ਹਾਂ ਦੇ ਰਿਕਾਰਡ ਅਤੇ ਜੇਲ੍ਹ ਮੈਨੂਅਲ ਨਾਲ ਸਬੰਧਤ ਹੋਰ ਨਿਯਮਾਂ ਦੀ ਵੀ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਇਸ ਮੌਕੇ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਗੁਰਦਾਸਪੁਰ ਪੁਲਸ ਦੀ ਮੁੱਖ ਜ਼ਿੰਮੇਵਾਰੀ ਹੈ, ਇਸਦੇ ਨਾਲ ਕੇਂਦਰੀ ਜੇਲ੍ਹ ਵਰਗੀਆਂ ਸੰਵੇਦਨਸ਼ੀਲ ਥਾਵਾਂ ’ਤੇ ਜੇਲ੍ਹ ਮੈਨੂਅਲ ਦੇ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣਾ ਵੀ ਬਹੁਤ ਜ਼ਰੂਰੀ ਹੈ। ਇਸ ਚੈਕਿੰਗ ਦਾ ਮਕਸਦ ਜੇਲ੍ਹ ਅੰਦਰ ਅਨੁਸ਼ਾਸਨ ਬਣਾਈ ਰੱਖਣਾ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਜਾਂ ਅਣਉਚਿਤ ਗਤੀਵਿਧੀ ’ਤੇ ਰੋਕ ਲਗਾਉਣਾ ਸੀ। ਵਿਸ਼ੇਸ਼ ਚੈਕਿੰਗ ਮੁਹਿੰਮਾਂ ਰਾਹੀਂ ਅਨੁਸ਼ਾਸਨ ਬਣਿਆ ਰਹੇਗਾ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਸਮੇਂ ਸਿਰ ਨਾਕਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਕੇਂਦਰੀ ਜੇਲ ਅਤੇ ਜਨਤਕ ਥਾਵਾਂ ’ਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ ਤਾਂ ਜੋ ਜੇਲ ਅੰਦਰ ਸੁਰੱਖਿਆ, ਅਨੁਸ਼ਾਸਨ ਅਤੇ ਪਾਰਦਰਸ਼ਿਤਾ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਜਨਤਾ ’ਚ ਪੁਲਸ ਪ੍ਰਤੀ ਭਰੋਸਾ ਕਾਇਮ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
