ਵਿਧਾਇਕ ਭੁੱਲਰ ਨੇ ਕੀਤਾ ਲਖਵਿੰਦਰ ਸਿੰਘ ਸੰਧੂ ਨਾਲ ਦੁੱਖ ਸਾਂਝਾ

07/16/2018 11:57:37 AM

ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ) :  ਸੀਨੀਅਰ ਕਾਂਗਰਸੀ ਆਗੂ ਲਖਵਿੰਦਰ ਸਿੰਘ ਸੰਧੂ ਦੀ ਮਾਤਾ ਪਿਛਲੇ ਦਿਨੀਂ ਅਚਾਨਕ ਵਿਛੋੜਾ ਦੇ ਗਏ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਐਤਵਾਰ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਉਨ੍ਹਾਂ ਦੇ ਗ੍ਰਹਿ ਪਿੰਡ ਸੁਰਸਿੰਘ ਵਿਖੇ ਪਹੁੰਚੇ ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਸੁਵਿੰਦਰ ਕੌਰ ਦੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡੀ ਘਾਟ ਆਈ ਹੈ ਜੋ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਮੌਕੇ ਵਿਧਾਇਕ ਭੁੱਲਰ ਨੇ ਹਰਜਿੰਦਰ ਸਿੰਘ ਜਿੰਦਰ ਦੀ ਮਾਤਾ ਦੇ ਦਿਹਾਂਤ ਦਾ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇੰਦਰਬੀਰ ਸਿੰਘ ਪਹੂਵਿੰਡ, ਰਛਪਾਲ ਸਿੰਘ ਸ਼ੇਰਾ ਸ਼ਾਹ, ਡਾ. ਗੁਰਦੇਵ ਸਿੰਘ ਲਾਲੀ ਕੋਟਲੀ ਸੁਰ ਸਿੰਘ ਹਾਜ਼ਰ ਸਨ।