ਹੜ੍ਹ ਪ੍ਰਭਾਵਿਤ ਖੇਤਰਾਂ ਦੇ 90 ਹਜ਼ਾਰ ਲੋਕਾਂ ਦਾ ਸਰਵੇ ਮੁਕੰਮਲ, 3300 ਮਰੀਜ਼ ਪਾਏ ਗਏ ਇਨਫੈਕਸ਼ਨ ਤੋਂ ਪੀੜਤ

Tuesday, Sep 16, 2025 - 12:29 PM (IST)

ਹੜ੍ਹ ਪ੍ਰਭਾਵਿਤ ਖੇਤਰਾਂ ਦੇ 90 ਹਜ਼ਾਰ ਲੋਕਾਂ ਦਾ ਸਰਵੇ ਮੁਕੰਮਲ, 3300 ਮਰੀਜ਼ ਪਾਏ ਗਏ ਇਨਫੈਕਸ਼ਨ ਤੋਂ ਪੀੜਤ

ਅੰਮ੍ਰਿਤਸਰ (ਦਲਜੀਤ)-ਹੜ੍ਹ ਪ੍ਰਭਾਵਿਤ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਚਮੜੀ ਦੇ ਰੋਗ ਅਤੇ ਅੱਖਾਂ ਦੇ ਇਨਫੈਕਸ਼ਨ ਦੀ ਸ਼ਿਕਾਇਤ ਵਧੇਰੇ ਦਰਜ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ ਕੀਤੇ ਗਏ 90 ਹਜ਼ਾਰ ਲੋਕਾਂ ਦੇ ਸਰਵੇ ’ਚੋਂ 3300 ਮਰੀਜ਼ ਬੁਖਾਰ, ਚਮੜੀ ਰੋਗ ਅਤੇ ਅੱਖਾਂ ਦੇ ਇਨਫੈਕਸ਼ਨ ਤੋਂ ਪੀੜਤ ਪਾਏ ਗਏ ਹਨ। ਸਿਹਤ ਵਿਭਾਗ ਵੱਲੋਂ ਉਕਤ ਮਰੀਜ਼ਾਂ ਨੂੰ ਜਿੱਥੇ ਮੁਫਤ ਦਵਾਈ ਦੇ ਕੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ, ਉਥੇ ਹੀ ਸਿਵਲ ਸਰਜਨ ਡਾ. ਸਵਰਨਜੀਤ ਧਵਨ ਦੀ ਅਗਵਾਈ ’ਚ 40 ਨਵੀਆਂ ਅਤੇ ਛੋਟੀਆਂ ਫੌਗਿੰਗ ਮਸ਼ੀਨਾਂ ਪ੍ਰਭਾਵਿਤ ਖੇਤਰਾਂ ’ਚ ਭੇਜ ਦਿੱਤੀਆਂ ਹਨ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਤਨੀ ਨਾਲ ਵਿਦੇਸ਼ ਗਏ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਮੁਸਤੈਦੀ ਨਾਲ ਸਰਵੇ ਕਰ ਲਈਆਂ ਹਨ ਅਤੇ ਹਰ ਘਰ ਦੇ ਮੈਂਬਰ ਤੱਕ ਪਹੁੰਚ ਬਣਾ ਕੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ। ਡਾ. ਧਵਨ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ਦੇ ਇਕ ਲੱਖ ਲੋਕਾਂ ਦਾ ਸਰਵੇ ਘਰ-ਘਰ ਜਾ ਕੇ ਕੀਤਾ ਜਾਣਾ ਹੈ, ਜਿਨ੍ਹਾਂ ’ਚ 90 ਹਜ਼ਾਰ ਦੇ ਕਰੀਬ ਸਰਵੇ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਨਾਲ ਕੰਟਰੋਲ ’ਚ ਹੈ ਤੇ ਲੋਕਾਂ ਨੂੰ ਕੋਈ ਵੀ ਘਬਰਾਉਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ- ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਵਿਭਾਗ ਦੀਆਂ ਟੀਮਾਂ ਦਿਨ-ਰਾਤ ਫੀਲਡ ’ਚ ਕੰਮ ਕਰ ਰਹੀਆਂ ਹਨ ਅਤੇ ਵਿਭਾਗ ਦੇ ਅਧਿਕਾਰੀ ਵੀ ਲਗਾਤਾਰ ਟੀਮਾਂ ਦੀ ਮੋਨੀਟਰਿੰਗ ਕਰ ਰਹੇ ਹਨ। ਡਾ. ਧਵਨ ਨੇ ਦੱਸਿਆ ਕਿ ਰੋਜ਼ਾਨਾ ਅਧਿਕਾਰੀਆਂ ਦੀ ਮੀਟਿੰਗ ਲਈ ਜਾ ਰਹੀ ਹੈ ਅਤੇ ਵੱਧ ਤੋਂ ਵੱਧ ਮੁਲਾਜ਼ਮਾਂ ਨੂੰ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਾ. ਧਵਨ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ’ਚ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਵਿਭਾਗ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update

ਸਹਾਇਕ ਸਿਵਲ ਸਰਜਨ ਮੈਡਮ ਰਜਿੰਦਰ ਕੌਰ ਨੇ ਕਿਹਾ ਕਿ ਪ੍ਰਭਾਵਿਤ ਖੇਤਰਾਂ ’ਚ ਲਗਾਤਾਰ ਟੀਮਾਂ ਕੰਮ ਕਰ ਰਹੀਆਂ ਹਨ। ਘਰ-ਘਰ ਜਾ ਕੇ ਮੁਲਾਜ਼ਮ ਲੋਕਾਂ ਦੀ ਸਕਰੀਨਿੰਗ ਕਰ ਰਹੇ ਹਨ। ਲੋਕਾਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ। ਵਿਭਾਗ ਦੀਆਂ ਟੀਮਾਂ ਲਗਾਤਾਰ ਮੋਨੀਟਰਿੰਗ ਕਰਦੇ ਹੋਏ ਆਪਣਾ ਕੰਮ ਕਰ ਰਹੀਆਂ ਹਨ। ਜ਼ਿਲਾ ਪੱਧਰ ’ਤੇ ਵੀ ਵਿਸ਼ੇਸ਼ ਕਮੇਟੀ ਬਣਾ ਕੇ ਮੋਨੀਟਰਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲਾ ਐਪੀਡਮੋਲੋਜਿਸਟ ਡਾ. ਹਰਜੋਤ ਕੌਰ, ਐੱਮ. ਈ. ਆਈ. ਓ. ਅਮਰਦੀਪ ਸਿੰਘ, ਏ. ਐੱਮ. ਓ. ਗੁਰਦੇਵ ਸਿੰਘ, ਐੱਸ. ਆਈ. ਸੁਖਦੇਵ ਸਿੰਘ ਸਮੇਤ ਸਮੂਹ ਐਂਟੀ ਲਾਰਵਾ ਸਟਾਫ ਹਾਜ਼ਰ ਸਨ।

ਇਹ ਵੀ ਪੜ੍ਹੋ- ਹਾਂਗਕਾਂਗ ਤੋਂ ਪੰਜਾਬ ਆਈ ਕੁੜੀ ਨੂੰ ਮੁੰਡਾ ਮਿਲਣ ਦੀ ਕਰਦਾ ਸੀ ਜ਼ਿੱਦ, ਜਦੋਂ ਮਿਲਣ ਗਈ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News