ਅੱਧਾ ਦਰਜਨ ਤੋਂ ਵੱਧ ਮਾਮਲਿਆਂ ’ਚ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

Monday, Nov 25, 2024 - 06:27 PM (IST)

ਤਰਨਤਾਰਨ(ਰਮਨ)-ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ ਬਦਮਾਸ਼ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਸ ਨੇ ਮੁਲਜ਼ਮ ਪਾਸੋਂ ਇਕ 32 ਬੋਰ ਪਿਸਤੌਲ ਅਤੇ 6 ਜਿੰਦਾ ਰੌਂਦ ਵੀ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭਿਮਨਿਊ ਰਾਣਾ ਵੱਲੋਂ ਜਾਰੀ ਕੀਤੇ ਗਏ ਸਖਤ ਹੁਕਮਾਂ ਤਹਿਤ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਵੱਖ-ਵੱਖ ਅੱਧੀ ਦਰਜਨ ਦੇ ਕਰੀਬ ਮਾਮਲਿਆਂ ਵਿਚ ਲੋੜੀਂਦੇ ਬਦਮਾਸ਼ ਰੋਬਿਨ ਪ੍ਰੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਮਾੜੀ ਮੇਘਾ ਨੂੰ ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਬਿਨ ਪ੍ਰੀਤ ਸਿੰਘ ਕਾਫੀ ਸਮੇਂ ਤੋਂ ਪੁਲਸ ਨੂੰ ਲੋੜੀਂਦਾ ਸੀ, ਜਿਸ ਨੇ ਦਾਣਾ ਮੰਡੀ ਮਾੜੀ ਮੇਘਾ ਵਿਖੇ ਗੋਲੀਆਂ ਚਲਾਈਆਂ ਸਨ ਅਤੇ ਗੈਂਗਵਾਰ ਕੀਤੀ ਸੀ। ਇਸ ਤੋਂ ਇਲਾਵਾ ਪਿੰਡ ਮਾੜੀ ਮੇਘਾ ਵਿਖੇ ਇਕ ਘਰ ਉਪਰ ਵੀ ਗੋਲੀਆਂ ਚਲਾਈਆਂ ਸਨ।

ਇਹ ਵੀ ਪੜ੍ਹੋ- ਲਾਲ ਚੂੜੇ ਵਾਲੀ ਕੁੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌਤ, ਬੇਹੱਦ ਖੌਫ਼ਨਾਕ ਤਸਵੀਰਾਂ

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਰੋਬਿਨਪ੍ਰੀਤ ਸਿੰਘ ਦੇ ਖਿਲਾਫ ਕਰੀਬ ਸੱਤ ਮੁਕੱਦਮੇ ਦਰਜ ਹਨ ਅਤੇ ਇਸ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰਨ ਸਮੇਂ ਇਕ 32 ਬੋਰ ਪਿਸਤੌਲ ਅਤੇ 6 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਦਿਓਰ ਦੀ ਦਰਿੰਦਗੀ: ਦੋਸਤ ਨਾਲ ਮਿਲ ਕੇ ਭਰਜਾਈ ਨਾਲ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News