ਸਰਹੱਦੀ ਖੇਤਰ ਦੀ ਬੀ. ਓ. ਪੀ. ਭਰਿਆਲ ਵਿਖੇ ਸ਼ੱਕੀ ਡਰੋਨ ਦੀ ਵੇਖੀ ਗਈ ਹਰਕਤ

Saturday, Apr 12, 2025 - 08:15 PM (IST)

ਸਰਹੱਦੀ ਖੇਤਰ ਦੀ ਬੀ. ਓ. ਪੀ. ਭਰਿਆਲ ਵਿਖੇ ਸ਼ੱਕੀ ਡਰੋਨ ਦੀ ਵੇਖੀ ਗਈ ਹਰਕਤ

ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ) ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਸ਼ੱਕੀ ਡਰੋਨ ਦੀ ਆਵਾਜ਼ ਸੁਣੀ ਗਈ । ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਜਵਾਨ ਪੂਰੀ ਤਨਦੇਹੀ ਨਾਲ ਡਿਊਟੀ 'ਤੇ ਤਾਇਨਾਤ ਹੋਣ ਕਾਰਨ ਡਰੋਨ ਮੁੜਦੇ ਪੈਰੀ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਮੁੜ ਗਿਆ। ਪੁਲਸ ਦੇ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼  ਦੇ ਜਵਾਨਾਂ ਨੇ ਭਾਰਤੀ ਸਰਹੱਦ 'ਚ ਕਰੀਬ ਸ਼ਾਮ 4.29 ਵਜੇ ਭਾਰਤ ਦੀ ਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਸ਼ੱਕੀ ਡਰੋਨ ਆਵਾਜ਼ ਸੁਣ ਦੇ ਸਾਰ ਹੀ ਪੂਰੀ ਹਰਕਤ 'ਚ ਆ ਗਏ । ਇਸ ਉਪਰੰਤ ਡਰੋਨ ਨੂੰ ਕੁਝ ਹੀ ਮਿੰਟ ਉਪਰੰਤ ਆਖ਼ਰਕਾਰ ਪਾਕਿਸਤਾਨ ਵੱਲ ਪਰਤਣ ਲਈ ਮਜ਼ਬੂਰ ਹੋਣਾ ਪਿਆ।
ਦੱਸਣਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਪੰਜਾਬ ਦੇ ਸਰਹੱਦੀ ਖੇਤਰਾ 'ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਭਾਰਤੀ ਦੀਆ ਫੋਰਸਾ ਵੱਲੋ ਗੋਲੀ ਮਾਰ ਕੇ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਅਤੇ ਕਈ ਵਾਰ ਡਰੋਨ ਨੂੰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਬਹਿਰਾਮਪੁਰ ਜਤਿੰਦਰ ਸਿੰਘ ਵੱਲੋਂ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨਾਲ ਸਾਂਝੇ ਤੌਰ 'ਤੇ ਇਲਾਕੇ ਅੰਦਰ ਸਰਚ ਕੀਤੀ ਜਾ ਰਹੀ ਹੈ ਉਧਰ ਇਸੇ ਮੌਕੇ 'ਤੇ ਗੱਲਬਾਤ ਕਰਦੇ ਹੋਏ ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਜਦ ਇਸ ਡਰੋਨ ਵੱਲੋਂ ਭਾਰਤ ਦੀ ਹੱਦ 'ਚ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਬੀ. ਐੱਸ. ਐੱਫ਼ ਦੇ ਜਵਾਨ ਵੱਲੋਂ ਹਰਕਤ 'ਚ ਆਉਂਦਿਆਂ ਇਸ ਸ਼ੱਕੀ ਡਰੋਨ ਨੂੰ ਮੁੜ ਪਾਕਿਸਤਾਨ ਵਾਲੀ ਸਾਈਡ ਦੀ ਜਾਣ ਲਈ ਮਜ਼ਬੂਰ ਕਰ ਦਿੱਤਾ ਗਿਆ ਅਤੇ ਇਲਾਕੇ ਅੰਦਰ ਪੁਲਸ ਫੋਰਸ ਨਾਲ ਸਰਚ ਅਭਿਆਨ ਚਲਾਇਆ ਗਿਆ ਹੈ ਪਰ ਅਜੇ ਤੱਕ ਕਿਸੇ ਤਰਾਂ ਦੀ ਕੋਈ ਗੈਰ ਕਾਨੂੰਨੀ ਵਸਤੂ ਬਰਾਮਦ ਨਹੀਂ ਹੋਈ ਹੈ।


author

DILSHER

Content Editor

Related News